Wed, Apr 24, 2024
Whatsapp

ਬਠਿੰਡਾ 'ਚ ਕੋਰੋਨਾ ਦਾ ਕਹਿਰ , ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਆਈ ਪਾਜ਼ੀਟਿਵ

Written by  Shanker Badra -- June 04th 2020 12:11 PM -- Updated: June 04th 2020 12:21 PM
ਬਠਿੰਡਾ 'ਚ ਕੋਰੋਨਾ ਦਾ ਕਹਿਰ , ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਆਈ ਪਾਜ਼ੀਟਿਵ

ਬਠਿੰਡਾ 'ਚ ਕੋਰੋਨਾ ਦਾ ਕਹਿਰ , ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਆਈ ਪਾਜ਼ੀਟਿਵ

ਬਠਿੰਡਾ 'ਚ ਕੋਰੋਨਾ ਦਾ ਕਹਿਰ , ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਰਿਪੋਰਟ ਆਈ ਪਾਜ਼ੀਟਿਵ:ਬਠਿੰਡਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੁਨੀਆ ਦੇ 215 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ। ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਬਠਿੰਡਾ 'ਚ ਅੱਜ ਸਵੇਰੇ ਇਕੋਂ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬਠਿੰਡਾ 'ਚ ਅੱਜ ਇਕੋ ਪਰਿਵਾਰ ਦੇ 3 ਮੈਂਬਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। ਪਾਜ਼ੀਟਿਵ ਆਏ ਤਿੰਨੇ ਜਣੇ ਬਾਲਗ ਹਨ ਅਤੇ ਇਹ 1 ਜੂਨ ਨੂੰ ਗੰਗਾਨਗਰ ਤੋਂ ਪਰਤੇ ਸਨ। ਇਨ੍ਹਾਂ ਦੇ 2 ਜੂਨ ਨੂੰ ਸੈਂਪਲ ਲਏ ਗਏ ਸਨ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਹ ਤਿੰਨੋ ਆਪਣੇ ਘਰ ਇਕਾਂਤਵਾਸ ਕੀਤੇ ਗਏ ਸਨ। ਦੱਸ ਦੇਈਏ ਕਿ ਬਠਿੰਡਾ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 51 ਹੋ ਚੁੱਕੀ ਹੈ, ਜਿਨ੍ਹਾਂ ਤੋਂ 43 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੱਸਣਯੋਗ ਹੈ ਕਿ ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। -PTCNews


Top News view more...

Latest News view more...