ਅੰਮ੍ਰਿਤਸਰ 'ਚ ਅੱਤਵਾਦੀਆਂ ਕੋਲੋਂ ਪੁੱਛਗਿੱਛ ਕਰਨ ਮਗਰੋਂ ਮਿਲੇ 3 ਹੋਰ ਗ੍ਰੇਨੇਡ

By Riya Bawa - August 18, 2021 3:08 pm

ਅੰਮ੍ਰਿਤਸਰ : ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਇਕ ਵਾਰ ਫਿਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਖਾਲਿਸਤਾਨੀ ਅੱਤਵਾਦੀਆਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੂੰ ਹਥਿਆਰ ਮਿਲੇ ਹਨ। ਇਸ ਦੇ ਨਾਲ ਹੀ ਰਾਜਤਾਲ ਅਤੇ ਕਲਰ ਪਿੰਡ ਦੇ ਵਿਚਕਾਰ ਸਥਿਤ ਇੱਕ ਖੇਤ ਤੋਂ ਵਿਸਫੋਟਕ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪਤਨੀ ਸੁਨੰਦਾ ਪੁਸ਼ਕਰ ਮੌਤ ਮਾਮਲੇ 'ਚ ਲੱਗੇ ਸਾਰੇ ਦੋਸ਼ਾਂ ਤੋਂ ਸ਼ਸ਼ੀ ਥਰੂਰ ਨੂੰ ਮਿਲੀ ਵੱਡੀ ਰਾਹਤ

ਹੁਣ ਪੁਲਿਸ ਅਜੇ ਵੀ ਆਈਐਸਆਈ ਦੁਆਰਾ ਭੇਜੇ ਗਏ ਹਥਿਆਰਾਂ ਬਾਰੇ ਜਾਂਚ ਕਰ ਰਹੀ ਹੈ। ਪੁਲਿਸ ਇਸ ਗੱਲ ਦਾ ਵੀ ਪਤਾ ਲੱਗਾ ਰਹੀ ਹੈ ਕਿ ਕੀ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ ਜਾਂ ਕਿਸੇ ਹੋਰ ਤਰੀਕੇ ਨਾਲ।

ਦੱਸਣਯੋਗ ਹੈ ਕਿ ਬੀਤੇ ਦਿਨੀ ਸੋਮਵਾਰ ਨੂੰ ਘਰਿੰਡਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਦੋ ਖਾਲਿਸਤਾਨੀ ਅੱਤਵਾਦੀਆਂ ਦੇ ਕਬਜ਼ੇ ਤੋਂ ਦੋ ਗ੍ਰਨੇਡ, ਦੋ ਪਿਸਤੌਲ ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਸਨ।ਜਾਂਚ ਪੜਤਾਲ ਦੌਰਾਨ ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਨੇ ਕਈ ਰਾਜ ਖੋਲ੍ਹੇ ਹਨ।

ਇਹ ਵੀ ਪੜ੍ਹੋ: ਫਗਵਾੜਾ ਦੀ 7 ਸਾਲਾ ਬੱਚੀ ਨੇ ਰਚਿਆ ਇਤਿਹਾਸ, ਤਾਈਕਵਾਂਡੋ 'ਚ ਜਿੱਤਿਆ ਸੋਨ ਤਮਗ਼ਾ

adv-img
adv-img