Fri, Apr 19, 2024
Whatsapp

ਅਮਰੀਕਾ ਵਿੱਚ ਸੜਕ ਹਾਦਸੇ 'ਚ 3 ਪੰਜਾਬੀਆਂ ਦੀ ਮੌਤ

Written by  Pardeep Singh -- September 19th 2022 08:28 PM
ਅਮਰੀਕਾ ਵਿੱਚ ਸੜਕ ਹਾਦਸੇ 'ਚ 3 ਪੰਜਾਬੀਆਂ ਦੀ ਮੌਤ

ਅਮਰੀਕਾ ਵਿੱਚ ਸੜਕ ਹਾਦਸੇ 'ਚ 3 ਪੰਜਾਬੀਆਂ ਦੀ ਮੌਤ

ਫਿਲੌਰ/ਗੁਰਾਇਆ: ਅਮਰੀਕਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਪੰਜਾਬੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਦੋ ਜਲੰਧਰ ਦੇ ਪਿੰਡ ਰੁੜਕਾ ਕਲ਼ਾਂ ਦੀਆਂ ਮਾਵਾਂ ਧੀਆਂ ਹਨ ਜਦਕਿ ਤੀਸਰਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (ਉਮਰ ਕਰੀਬ 55 ਸਾਲ) ਅਤੇ ਅਜੀਤ ਸਿੰਘ ਰਾਣਾ ਸ਼ਾਮਿਲ ਹਨ। ਖਬਰ ਮਿਲਦੇ ਹੀ ਨਗਰ ਰੁੜਕਾ ਕਲਾਂ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਸਾਬਕਾ ਤਹਿਸੀਲਦਾਰ ਬਲਜੀਤ ਸਿੰਘ ਦਾ ਪਰਿਵਾਰ ਬਹੁਤ ਹੀ ਪੜਿਆ ਲਿਖਿਆ ਅਤੇ ਅਗਾਂਹ ਵਧੂ ਪਰਿਵਾਰ ਸੀ। ਜਿਨ੍ਹਾਂ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ। ਰਿਪੋਰਟ-ਮੁਨੀਸ਼ ਬਾਵਾ ਇਹ ਵੀ ਪੜ੍ਹੋ:BSF ਦੇ ADGP ਨੇ ਕੀਤੇ ਵੱਡੇ ਖੁਲਾਸੇ, ਜਾਣੋ ਪੂਰਾ ਮਾਮਲਾ -PTC News


Top News view more...

Latest News view more...