Tue, Apr 16, 2024
Whatsapp

ਸ਼੍ਰੀਨਗਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

Written by  Shanker Badra -- June 16th 2020 05:17 PM
ਸ਼੍ਰੀਨਗਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸਵੇਰੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ 'ਚ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਤੋਂ 2 ਏ.ਕੇ. ਰਾਈਫਲ ਅਤੇ ਇਕ ਇੰਸਾਸ ਰਾਈਫਲ ਬਰਾਮਦ ਹੋਈ ਹੈ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਹੁਣ ਵੀ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਲਾਕੇ 'ਚ ਹੋਰ ਵੀ ਅੱਤਵਾਦੀ ਛਿਪੇ ਹੋ ਸਕਦੇ ਹਨ। ਮਾਰ ਗਏ ਅੱਤਵਾਦੀਆਂ ਦੀ ਪਛਾਣ ਜ਼ਿਲ੍ਹਾ ਕਮਾਂਡਰ ਜੁਬੈਰ ਅਹਿਮਦ ਵਾਨੀ ਉਰਫ ਰਹਿਮਾਨ ਵਾਸੀ ਤੁਰਕਵੰਗਮ ਸ਼ੋਪੀਆਂ, ਮੁਨੀਬੁਲ ਹਕ ਵਾਸੀ ਸੁਗਾਨ ਤੇ ਕਾਮਰਾਨ ਜਹੂਰ ਮਨਹਾਸ ਉਰਫ ਅਬੂ ਬਕਰ ਵਾਸੀ ਯਾਵੁਰਾ ਸ਼ੋਪੀਆਂ ਦੇ ਤੌਰ 'ਤੇ ਹੋਈ ਹੈ। -PTCNews


Top News view more...

Latest News view more...