Fri, Apr 26, 2024
Whatsapp

ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 3 ਅੱਤਵਾਦੀ ਕੀਤੇ ਢੇਰ, CRPF ਦਾ ਇੱਕ ਜਵਾਨ ਜ਼ਖਮੀ

Written by  Shanker Badra -- September 17th 2020 01:17 PM -- Updated: September 17th 2020 01:47 PM
ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 3 ਅੱਤਵਾਦੀ ਕੀਤੇ ਢੇਰ, CRPF ਦਾ ਇੱਕ ਜਵਾਨ ਜ਼ਖਮੀ

ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 3 ਅੱਤਵਾਦੀ ਕੀਤੇ ਢੇਰ, CRPF ਦਾ ਇੱਕ ਜਵਾਨ ਜ਼ਖਮੀ

ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 3 ਅੱਤਵਾਦੀ ਕੀਤੇ ਢੇਰ, CRPF ਦਾ ਇੱਕ ਜਵਾਨ ਜ਼ਖਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਵਿਚ ਵੀਰਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਅਤੇ ਇਕ ਜਨਾਨੀ ਦੀ ਮੌਤ ਹੋ ਗਈ। ਇਸ ਮੁਕਾਬਲੇ ਵਿਚ ਸੀਆਰਪੀਐਫ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। [caption id="attachment_431527" align="aligncenter" width="300"] ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 3 ਅੱਤਵਾਦੀ ਕੀਤੇ ਢੇਰ, CRPF ਦਾ ਇੱਕ ਜਵਾਨ ਜ਼ਖਮੀ[/caption] ਜਾਣਕਾਰੀ ਅਨੁਸਾਰ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਸੂਚਨਾ ਮਿਲਣ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਸ਼੍ਰੀਨਗਰ ਦੇ ਬਟਮਾਲੂ 'ਚ ਵੀਰਵਾਰ ਤੜਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਫੋਰਸ ਦੇ ਜਵਾਨ ਜਦੋਂ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰ ਕੇ ਟੀਚੇ ਹੋਏ ਖੇਤਰ ਵੱਲ ਵਧ ਰਹੇ ਸਨ ਤਾਂ ਇਕ ਮਕਾਨ ਵਿਚ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਜਨਾਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਦੌਰਾਨ ਸੀ.ਆਰ.ਪੀ.ਐੱਫ. ਦੇ ਦੋ ਅਧਿਕਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸ਼੍ਰੀਨਗਰ ਸਥਿਤ ਫ਼ੌਜ ਦੇ 92 ਬੇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮੁਕਾਬਲੇ 'ਚ ਸ਼ੁਰੂਆਤ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਤੋਂ ਕੁਝ ਸਮੇਂ ਬਾਅਦ ਦੋ ਹੋਰ ਅੱਤਵਾਦੀ ਮਾਰੇ ਗਏ। ਉਨ੍ਹਾਂ 'ਚੋਂ ਕਿਸੇ ਦੀ ਵੀ ਹੁਣ ਤੱਕ ਪਹਿਚਾਣ ਨਹੀਂ ਹੋ ਸਕੀ ਹੈ। -PTCNews


Top News view more...

Latest News view more...