ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

3-year-old and 10-year-old from Chandigarh’s Bapu Dham Colony test positive for coronavirus
ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ 10 ਸਾਲਾ ਬੱਚੇ ਤੇ 3 ਸਾਲਾ ਬੱਚੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਚੰਡੀਗੜ੍ਹ ਸ਼ਹਿਰ ਦੀ ਬਾਪੂਧਾਮ ਕਲੋਨੀ ‘ਚ ਸ਼ੁੱਕਰਵਾਰ ਨੂੰ 2 ਹੋਰ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਜੀਐੱਮਐੱਸਐੱਚ ‘ਚ ਜ਼ੇਰੇ ਇਲਾਜ 10 ਸਾਲਾ ਬੱਚੇ ਤੇ ਤਿੰਨ ਸਾਲ ਦੀ ਬੱਚੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।  ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 304 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 77 ਐਕਟਿਵ ਕੇਸ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ 80 ਸਾਲ ਦੀ ਇਕ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਇਹ ਔਰਤ ਵੀ ਬਾਪੂਧਾਮ ਦੀ ਰਹਿਣ ਵਾਲੀ ਹੈ ,ਜਿਸ ਨੂੰ ਇਲਾਜ ਲਈ ਸੈਕਟਰ 16 ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।
-PTCNews