Thu, Apr 25, 2024
Whatsapp

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ

Written by  Shanker Badra -- November 12th 2020 04:30 PM -- Updated: November 12th 2020 05:40 PM
ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ:ਚੰਡੀਗੜ੍ਹ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਬਾਰੇ ਫੈਸਲਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਆਏ ਸੱਦੇ ਨੂੰ ਪ੍ਰਵਾਨ ਕੀਤਾ ਗਿਆ ਹੈ ਤੇ 30 ਕਿਸਾਨ ਜਥੇਬੰਦੀਆਂ ਦਾ ਵਫ਼ਦ ਗੱਲਬਾਤ ਲਈ ਭਲਕੇ ਦਿੱਲੀ ਜਾਵੇਗਾ। [caption id="attachment_448885" align="aligncenter" width="700"]Farm Laws 2020: Punjab farmers accept Centre's invitation for talks ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ[/caption] ਇਹ ਵੀ ਪੜ੍ਹੋ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਮੁੜ ਠੁਕਰਾਇਆ ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ 'ਚ ਕਿਸਾਨਾਂ ਦਾ ਅੰਦੋਲਨ ਪਹਿਲਾਂ ਵਾਂਗ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨਾਲ ਮੀਟਿੰਗ ਦੌਰਾਨ ਮਾਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਵਾਪਿਸ ਲਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। [caption id="attachment_448884" align="aligncenter" width="700"]Farm Laws 2020: Punjab farmers accept Centre's invitation for talks ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ[/caption] ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਗੱਲਬਾਤ ਰਾਹੀਂ ਮਸਲਾ ਹੱਲ ਨਾ ਹੋਇਆ ਤਾਂ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਦੀਵਾਲੀ ਵਾਲੇ ਦਿਨ ਮਿਸਾਲਾਂ ਬਾਲੀਆਂ ਜਾਣਗੀਆਂ। ਅਗਲਾ ਐਕਸ਼ਨ 18 ਨਵੰਬਰ ਨੂੰ ਮੀਟਿੰਗ ਕਰਕੇ ਐਲਾਨਿਆ ਜਾਵੇਗਾ। [caption id="attachment_448883" align="aligncenter" width="700"]Farm Laws 2020: Punjab farmers accept Centre's invitation for talks ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਕੀਤਾ ਕਬੂਲ[/caption] ਦੱਸ ਦੇਈਏ ਕਿ ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ। -PTCNews


Top News view more...

Latest News view more...