ਲੁਧਿਆਣਾ: 30 ਕਿੱਲੋ ਸੋਨੇ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਤਕਰੀਬਨ 250 ਨੌਜਵਾਨਾਂ ਨੂੰ ਲਿਆ ਹਿਰਾਸਤ ‘ਚ

gold

ਲੁਧਿਆਣਾ: ਲੁਧਿਆਣਾ ‘ਚ ਬੀਤੇ ਦਿਨ ਹੋਈ 30 ਕਿੱਲੋ ਸੋਨੇ ਦੀ ਲੁੱਟ ਦੇ ਮਾਮਲੇ ‘ਚ ਪੁਲਿਸ ਨੇ ਤਕਰੀਬਨ 250 ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਲੁੱਟ ਦੀ ਵਾਰਦਾਤ ਮਗਰੋਂ ਪੁਲਿਸ ਨੇ ਅੱਜ ਡਾਬਾ, ਲੋਹਾਰਾ ਅਤੇ ਗਿਆਸਪੁਰਾ ‘ਚ ਰੇਡ ਕੀਤੀ, ਜਿਸ ਦੌਰਾਨ ਪੁਲਿਸ ਨੇ 250 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ।

ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਲੁਧਿਆਣਾ ‘ਚ 12 ਕਰੋੜ ਰੁਪਏ ਦੇ ਸੋਨੇ ਦੀ ਲੁੱਟ ਹੋਈ ਸੀ, ਜਿਸ ਨੂੰ 4 ਹਥਿਆਰਬੰਦ ਲੁਟੇਰਿਆਂ ਨੇ ਅੰਜਾਮ ਦਿੱਤਾ ਸੀ। ਜਾਣਕਾਰੀ ਮੁਤਾਬਕ 11.30 ਵਜੇ ਦੇ ਕਰੀਬ ਕਾਰ ‘ਚ ਸਵਾਰ 4 ਹਥਿਆਰਬੰਦ ਵਿਅਕਤੀ ਸੋਨਾ ਗਹਿਣੇ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਦੇ ਦਫਤਰ ‘ਚ ਦਾਖਲ ਹੋਏ।

ਹੋਰ ਪੜ੍ਹੋ: ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ ‘ਚ

ਉਕਤ ਵਿਅਕਤੀਆਂ ਨੇ ਗੰਨ ਪੁਆਇੰਟ ‘ਤੇ ਕੰਪਨੀ ‘ਚੋਂ ਕਰੀਬ 30 ਕਿੱਲੋ ਦਾ ਸੋਨਾ ਲੁੱਟਿਆ ਅਤੇ ਫਰਾਰ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ‘ਚ ਲੱਗ ਗਈ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਲਦੀ ਤੋਂ ਜਲਦੀ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬਚ ਲੁਟੇਰਿਆਂ ਦੇ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਨੇ ਆਏ ਦਿਨ ਉਹ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ‘ਤੇ ਵੱਡੇ ਸਵਾਲ ਖੜੇ ਹੋ ਰਹੇ ਹਨ।
-PTC News