2.80 ਲੱਖ ਕਿਲੋਗ੍ਰਾਮ ਲਾਹਣ, 30 ਚਾਲੂ ਭੱਠੀਆਂ, 15 ਡਰੰਮ ਤੇ 12 ਬੋਰੀਆਂ ਗੁੜ ਜ਼ਬਤ
ਲੁਧਿਆਣਾ : ਪੰਜਾਬ ਵਿੱਚ ਚੱਲ ਰਹੇ ਸ਼ਰਾਬ ਦੇ ਨਜਾਇਜ਼ ਧੰਦੇ ਨੂੰ ਨੱਥ ਪਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ 'ਤੇ ਅਮਲ ਕਰਦੇ ਹੋਏ ਪੰਜਾਬ ਦੀ ਆਬਕਾਰੀ ਟੀਮ ਵੱਲੋਂ ਲੁਧਿਆਣਾ ਦੇ ਬੇਟ ਏਰੀਏ 'ਚ ਦੇ ਵੱਖ ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਬਕਾਰੀ ਵਿਭਾਗ ਦੀ ਟੀਮ ਵਿਚ ਮੁਲਾਜ਼ਮ ਸ਼ਾਮਲ ਸਨ।
ਪੰਜਾਬ ਦੀ ਆਬਕਾਰੀ ਟੀਮ ਵੱਲੋਂ ਲੁਧਿਆਣਾ ਦੇ ਬੇਟ ਏਰੀਏ 'ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ ਕੀਤਾ ਗਿਆ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਹਿੱਸਾ ਲਿਆ।
ਪੰਜਾਬ ਦੀ ਆਬਕਾਰੀ ਟੀਮ ਵੱਲੋਂ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ/ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ। ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਆਬਕਾਰੀ ਟੀਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਸਮੱਗਲਰਾਂ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ