ਮੁਲਤਾਨੀ ਅਗਵਾ ਮਾਮਲੇ ਵਿੱਚਸੁਮੇਧ ਸੈਣੀ ਖਿਲਾਫ਼ ਧਾਰਾ 302 ਜੋੜਨ ਵਾਲੀ ਅਰਜ਼ੀ ਅਦਾਲਤ ਵਲੋਂਮਨਜ਼ੂਰ

By PTC NEWS - August 21, 2020 5:08 pm

ਮੁਹਾਲੀ : 1991 'ਚ ਆਈ.ਏ.ਐੱਸ.ਦੇ ਲੜਕੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸਕਿਲਾਂ ਵਧ ਗਈਆਂ ਹਨ ,ਕਿਉਂਕਿ ਉਸਦੇ ਖ਼ਿਲਾਫ਼ ਮੁਲਤਾਨੀ ਅਗਵਾ ਕੇਸ ਵਿਚ ਕਤਲ ਦੇ ਦੋਸ਼ ਹੇਠ ਆਈਪੀਸੀਡੀ ਧਾਰਾ 302 ਵੀ ਲਾ ਦਿੱਤੀ ਗਈ ਹੈ। 
ਇਸ ਮਾਮਲੇ ਵਿੱਚ ਜਾਂਚ ਏਜੰਸੀ (ਸਿੱਟ) ਵਲੋਂ ਅਦਾਲਤ 'ਚ ਸੁਮੇਧ ਸੈਣੀ ਸਮੇਤ ਹੋਰਨਾਂ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਤਲ ਦੀ ਧਾਰਾ-302 ਦਾ ਵਾਧਾ ਕਰਨ ਵਾਲੀ ਦਾਇਰ ਅਰਜ਼ੀ ਨੂੰ ਅਦਾਲਤ ਵਲੋਂ ਮਨਜ਼ੂਰ ਕਰ ਲਿਆ ਹੈ। ਧਾਰਾ 302 ਲਾਉਣ ਦੀ ਮਨਜ਼ੂਰੀ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਦੀ ਡਿਊਟੀ ਮਜਿਸਟਰੇਟ ਰਸਵੀਨ ਕੌਰ ਨੇ ਦਿੱਤੀ ਹੈ।  

ਮੋਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। 
ਉਨ੍ਹਾਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਉੱਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿੱਚ ਆ ਕੇ ਬਲਕਿ ਆਪਣੀ ਮਰਜ਼ੀ ਅਨੁਸਾਰ ਵਾਅਦਾ ਮੁਆਫ਼ ਗਵਾਹ ਬਣੇ ਹਨ। ਪੁਲੀਸ ਵੱਲੋਂ ਹੁਣ ਸੈਣੀ ਖ਼ਿਲਾਫ਼ ਧਾਰਾ 302 ਜੋੜ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇਗਾ। 

ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ। 
ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। 
ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਨੇ ਵਾਪਸ ਚੰਡੀਗੜ੍ਹ ਆ ਕੇ ਸੈਕਟਰ-17 ਦੇ ਥਾਣੇ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਲਿਖਤੀ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ।

adv-img
adv-img