Advertisment

31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ 

author-image
Shanker Badra
Updated On
New Update
31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ 
Advertisment
31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ:ਚੰਡੀਗੜ੍ਹ : ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ ਧਰਨੇ ਲਗਾਏ ਜਾ ਰਹੇ ਹਨ। publive-image 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ ਇਨ੍ਹਾਂ ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸੂਬੇ 'ਚ ਅੱਜ ਤੋਂ ਸਮੁੱਚਾ ਰੇਲ ਨੈੱਟਵਰਕ ਠੱਪ ਕਰ ਦਿੱਤਾ ਜਾਵੇਗਾ। ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ 'ਚ ਲਾਏ ਪੱਕੇ ਮੋਰਚਿਆਂ ਕਾਰਨ ਸੂਬੇ 'ਚ ਪਿਛਲੇ 7 ਦਿਨਾਂ ਤੋਂ ਪੰਜਾਬ ਦਾ ਪੂਰੇ ਦੇਸ਼ ਨਾਲੋਂ ਰੇਲ ਸੰਪਰਕ ਟੁੱਟਿਆ ਹੋਇਆ ਹੈ।
Advertisment
publive-image 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ ਇਸ ਦੌਰਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ ਫਿਰੋਜ਼ਪੁਰ ਅਤੇ ਸੋਮ ਨਾਥ ਫਗਵਾੜਾ ਦੇ ਘਰਾਂ, ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ। publive-image 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅਡਾਨੀ ਦੇ ਗੁਦਾਮਾਂ ਮਾਲਾਵਾਲ ਅਤੇ ਟੋਲ ਪਲਾਜ਼ਿਆਂ ਦਾ ਘਿਰਾਓ ਕੀਤਾ ਜਾਵੇਗਾ। ਜਥੇਬੰਦੀਆਂ ਦੇ ਆਗੂਆ ਨੇ ਕਿਹਾ ਕਿ ਅਣਮਿੱਥੇ ਸਮੇਂ ਦੇ ਰੇਲ ਅੰਦੋਲਨ 'ਚ ਵੀ ਜੇਕਰ ਕੇਂਦਰ ਸਰਕਾਰ ਆਰਡੀਨੈਂਸ ਬਿਜਲੀ ਬਿੱਲ ਵੀ ਰੱਦ ਨਹੀਂ ਕਰਦੀ ਤਾਂ ਅਗਲਾ ਅੰਦੋਲਨ ਦਿੱਲੀ ਵਿੱਚ ਕੀਤਾ ਜਾਵੇਗਾ। ਜਥੇਬੰਦੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਬਾਨੀਆ ਅੰਡਾਨੀਆਂ ਦੇ ਪ੍ਰੋਡਕਟ ਅਤੇ ਰਿਲਾਇੰਸ ਦੇ ਫੋਨ ਨਾ ਵਰਤਣ ਅਤੇ ਰਿਲਾਇੰਸ ਪੰਪਾਂ ਤੋਂ ਤੇਲ ਨਾ ਪਵਾਇਆ ਜਾਵੇ। publive-image 31 ਕਿਸਾਨ ਜਥੇਬੰਦੀਆਂ ਨੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਅੱਜ ਤੋਂ ਕੀਤਾ ਸ਼ੁਰੂ ਦੱਸ ਦੇਈਏ ਕਿ ਇਸ ਤੋਂ ਇਲਾਵਾ ਪਿੰਡਾਂ ਦੀਆਂ ਗ੍ਰਾਮ-ਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿੱਚ ਭਾਜਪਾ ਨੂੰ ਛੱਡ ਕੇ ਲਗਭਗ ਪੰਜਾਬ ਦਾ ਹਰਕੇ ਵਰਗ ਕੁੱਦ ਪਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ ਦਾ ਜਲੋਅ ਵੱਧਦਾ ਜਾਵੇਗਾ। -PTCNews-
latest-news punjab-news news-in-punjab rail-ruko-protest farmrs-protest-in-punjab
Advertisment

Stay updated with the latest news headlines.

Follow us:
Advertisment