ਮੁੱਖ ਖਬਰਾਂ

31 ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਕਰਨਗੀਆਂ ਆਪਣੇ ਅਗਲੇ ਸੰਘਰਸ਼ ਦਾ ਐਲਾਨ

By Shanker Badra -- October 07, 2020 11:10 am -- Updated:Feb 15, 2021

31 ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਕਰਨਗੀਆਂ ਆਪਣੇ ਅਗਲੇ ਸੰਘਰਸ਼ ਦਾ ਐਲਾਨ: ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਲੱਗੇ ਹੋਏ ਹਨ। ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਦੀ ਆਵਾਜ਼ ਵੀ ਕੇਂਦਰ ਤੱਕ ਪਹੁੰਚ ਗਈ ਹੈ।

31 ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਕਰਨਗੀਆਂ ਆਪਣੇ ਅਗਲੇ ਸੰਘਰਸ਼ ਦਾ ਐਲਾਨ

ਕੇਂਦਰ ਵੱਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਦੁਪਹਿਰ ਕੀਤਾ ਜਾਵੇਗਾ। ਇਹਨਾਂ ਜਥੇਬੰਦੀਆਂ ਨੇ ਇਥੇ ਕਿਸਾਨ ਭਵਨ ਵਿਚ ਮੀਟਿੰਗ ਰੱਖੀ ਹੈ ,ਜਿਸ ਮਗਰੋਂ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਆਪਣੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

31 ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਕਰਨਗੀਆਂ ਆਪਣੇ ਅਗਲੇ ਸੰਘਰਸ਼ ਦਾ ਐਲਾਨ

ਓਧਰ ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਨਿਓਤਾ ਦਿੱਤਾ ਗਿਆ ਹੈ। ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਵੇਂ ਬਣੇ ਖੇਤੀ ਕਾਨੂੰਨਾਂ ਤੇ ਗੱਲਬਾਤ ਕਰਨ ਲਈ ਬੁਲਾਇਆ ਗਿਆ ਹੈ। ਕੇਂਦਰ ਸਰਕਾਰ ਨਾਲ ਮੀਟਿੰਗ ਸਬੰਧੀ ਵੀ ਮੁੱਦਾ ਇਸ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਤਹਿਤ ਹੁਣ ਦਿੱਲੀ 'ਚ ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ।

31 ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਕਰਨਗੀਆਂ ਆਪਣੇ ਅਗਲੇ ਸੰਘਰਸ਼ ਦਾ ਐਲਾਨ

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖਿਲਾਫ਼ ਅਣਮਿਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦਸਿਆ ਕਿ ਪੰਜਾਬ ਭਰ 'ਚ ਰੇਲਵੇ-ਲਾਈਨਾਂ 'ਤੇ ਧਰਨੇ ਲਾਏ ਜਾ ਰਹੇ ਹਨ। ਜਥੇਬੰਦੀਆਂ ਵਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸ਼ਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫ਼ਿਰੋਜ਼ਪੁਰ ਅਤੇ ਸੋਮ ਨਾਥ ਫਗਵਾੜਾ ਦੇ ਘਰਾਂ ਤੇ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ।
-PTCNews

  • Share