Thu, Apr 25, 2024
Whatsapp

ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ ਜਵਾਨਾਂ ਸਮੇਤ 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Written by  Shanker Badra -- July 17th 2020 03:03 PM
ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ ਜਵਾਨਾਂ ਸਮੇਤ 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ ਜਵਾਨਾਂ ਸਮੇਤ 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ ਜਵਾਨਾਂ ਸਮੇਤ 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਹੁਸ਼ਿਆਰਪੁਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਹੁਸ਼ਿਆਰਪੁਰ 'ਚ ਅੱਜ ਫ਼ਿਰ ਕੋਰੋਨਾ ਦੇ 34 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਇਸਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਪਾਜ਼ੀਟਿਵ ਕੇਸਾਂ ਦੀ ਗਿਣਤੀ 253 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਪਾਜ਼ੀਟਿਵ ਮਰੀਜ਼ਾਂ 'ਚ 31 ਜਵਾਨ ਬੀ.ਐਸ.ਐਫ. ਖੜਕਾਂ ਕੈਂਪ, 1 ਪੀ.ਐਚ.ਸੀ. ਪੋਸੀ, 1 ਪਾਲਦੀ, 1 ਪੀ.ਐਚ.ਸੀ. ਮੰਡ ਮੰਡੇਰ ਨਾਲ ਸਬੰਧਿਤ ਹੈ। [caption id="attachment_418572" align="aligncenter" width="300"] ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ ਜਵਾਨਾਂ ਸਮੇਤ 34 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ[/caption] ਦੱਸ ਦਈਏ ਕਿ ਜ਼ਿਲ੍ਹੇ 'ਚ ਹੁਣ 30 ਐਕਟਿਵ ਕੇਸ ਹਨ ਜਦੋਂਕਿ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ 'ਚੋਂ 183 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9183 ਤੋਂ ਪਾਰ ਹੋ ਗਈ ਹੈ। ਇਸ ਦੇ ਇਲਾਵਾ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਲੰਧਰ ਜ਼ਿਲ੍ਹੇ ‘ਚ ਅੱਜ ਫ਼ਿਰ ਕੋਰੋਨਾ ਦੇ 66 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਮਾਡਲ ਟਾਊਨ ਤੇ ਭੂਰ ਮੰਡੀ ਇਲਾਕੇ ਨਾਲ ਸਬੰਧਤ ਹਨ। ਇਸ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 1533 ‘ਤੇ ਪੁੱਜ ਗਿਆ ਹੈ। -PTCNews


Top News view more...

Latest News view more...