36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

36th Surjit Hockey Tournament Jalandhar : Punjab & Sind Bank entry final
36ਵਾਂ ਸੁਰਜੀਤ ਹਾਕੀ ਟੂਰਨਾਮੈਂਟ :ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼:ਜਲੰਧਰ : ਜਲੰਧਰ ਵਿਖੇ 36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਇਸ ਵਾਰ ਗੁਰੂ ਨਾਨਕ ਦੇਵ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ 10 ਤੋਂ ਸ਼ੁਰੂ ਹੋ ਕੇ 19 ਅਕਤੂਬਰ ਤੱਕ ਬਲਟਨ ਪਾਰਕ ਦੇ ਓਲੰਪੀਅਨ ਸੁਰਜੀਤ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਿਸ ਦਾ ਰਸਮੀ ਉਦਘਾਟਨ 11 ਅਕਤੂਬਰ ਨੂੰ ਹੋਇਆ ਹੈ।

36th Surjit Hockey Tournament Jalandhar : Punjab & Sind Bank entry final
36ਵਾਂ ਸੁਰਜੀਤ ਹਾਕੀ ਟੂਰਨਾਮੈਂਟ :ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

ਇਸ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਨੇ ਪੈਨਲਟੀ ਸ਼ੂਟ ਆਊਟ ਰਾਹੀਂ ਪਿਛਲੇ ਸਾਲ ਦੀ ਜੇਤੂ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰ ਸਨ। ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਚ ਜਾਰੀ ਉਕਤ ਟੂਰਨਾਮੈਂਟ ਦੇ 9ਵੇਂ ਦਿਨ ਦੋਵੇਂ ਸੈਮੀਫਾਇਨਲ ਖੇਡੇ ਗਏ ਹਨ।

36th Surjit Hockey Tournament Jalandhar : Punjab & Sind Bank entry final
36ਵਾਂ ਸੁਰਜੀਤ ਹਾਕੀ ਟੂਰਨਾਮੈਂਟ :ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

ਪਹਿਲੇ ਸੈਮੀਫਾਇਨਲ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਮੈਚ ਦੇ ਪਹਿਲੇ ਅੱਧ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। 6ਵੇਂ ਮਿੰਟ ਵਿੱਚ ਬੈਂਕ ਦੇ ਗਗਨਪ੍ਰੀਤ ਸਿੰਘ ਨੇ ਪਹਿਲੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਬੈਂਕ 1-0 ਨਾਲ ਅੱਗੇ ਸੀ। ਅੱਧੇ ਸਮੇਂ ਤੋਂ ਬਾਅਦ 31ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਰਾਹੁਲ ਰਾਠੀ ਨੇ ਗੋਲ ਕਰਕੇ ਬਰਾਬਰੀ ਕੀਤੀ। 33ਵੇਂ ਮਿੰਟ ਵਿੱਚ ਬੈਂਕ ਨੂੰ ਗੋਲ ਕਰਨ ਲਈ ਪੈਨਲਟੀ ਸਟਰੋਕ ਮਿਲਿਆ ਪਰ ਕਪਤਾਨ ਅੰਤਰਰਾਸ਼ਟਰੀ ਸੰਤਾ ਸਿੰਘ ਗੋਲ ਕਰਨ ਵਿੱਚ ਨਾਕਾਮ ਰਿਹਾ। ਮੈਚ ਦਾ ਫੈਸਲਾ ਪੈਨਲਟੀ ਸ਼ੂਟ ਆਊਟ ਰਾਹੀਂ ਬੈਂਕ ਦੇ ਹੱਕ ਵਿੱਚ 4-3 ਨਾਲ ਰਿਹਾ। ਬੈਂਕ ਵਲੋਂ ਗਗਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਜਸਕਰਨ ਸਿੰਘ, ਸੰਤਾ ਸਿੰਘ ਨੇ ਗੋਲ ਕੀਤੇ ਜਦ ਕਿ ਆਰਮੀ ਵਲੋਂ ਰਾਜੰਤ ਰਾਜਪੂਤ, ਸੰਜੇ ਟੋਪੋ ਅਤੇ ਰਾਹੁਲ ਰਾਠੀ ਨੇ ਗੋਲ ਕੀਤੇ।

36th Surjit Hockey Tournament Jalandhar : Punjab & Sind Bank entry final
36ਵਾਂ ਸੁਰਜੀਤ ਹਾਕੀ ਟੂਰਨਾਮੈਂਟ :ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਚੋਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ, ਜਲੰਧਰ ਮੰਡਲ ਦੇ ਕਮਿਸ਼ਨਰ ਬੀ.ਪੁਰਸ਼ਾਰਥਾ ਅਤੇ ਬਾਬਾ ਤਨਮਨਜੀਤ ਸਿੰਘ ਢੇਸੀ ਕਾਹਨਾ ਢੇਸੀਆਂ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਦੀ ਐਸਟਰੋਟਰਫ ਮੈਦਾਨ ਦੀ ਟਰਫ ਜਲਦੀ ਹੀ ਬਦਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਰਜੀਤ ਹਾਕੀ ਸੋਸਾਇਟੀ ਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

36th Surjit Hockey Tournament Jalandhar : Punjab & Sind Bank entry final
36ਵਾਂ ਸੁਰਜੀਤ ਹਾਕੀ ਟੂਰਨਾਮੈਂਟ :ਪੰਜਾਬ ਐਂਡ ਸਿੰਧ ਬੈਂਕ ਨੇ ਆਰਮੀ ਇਲੈਵਨ ਨੂੰ 5-4 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਕੀਤਾ ਪ੍ਰਵੇਸ਼

ਅੱਜ ਦੇ ਮੈਚਾਂ ਸਮੇਂ ਵਰਿੰਦਰ ਕੁਮਾਰ ਸ਼ਰਮਾ ਡੀਸੀ,  ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪੁਆਰ ਡੀਸੀਪੀ, ਲਖਵਿੰਦਰ ਪਾਲ ਸਿੰਘ ਖਹਿਰਾ, ਹਰਪ੍ਰੀਤ ਮੰਡੇਰ ਉਲੰਪੀਅਨ, ਰਜਿੰਦਰ ਸਿੰਘ, ਜੁਗਰਾਜ ਸਿੰਘ, ਅਮੋਲਕ ਸਿੰਘ ਗਾਖਲ, ਨਰਿੰਦਰਪਾਲ ਸਿੰਘ ਜੱਜ, ਐਲ ਆਰ ਨਈਅਰ, ਰਾਮ ਪ੍ਰਤਾਪ, ਕਿਰਪਾਲ ਸਿੰਘ ਮਠਾਰੂ, ਜਰਨੈਲ ਸਿੰਘ ਕੁਲਾਰ, ਗੁਰਵਿੰਦਰ ਸਿੰਘ ਗੁਲੂ, ਸੁਰਿੰਦਰ ਸਿੰਘ ਭਾਪਾ, ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
-PTCNews