Tue, Apr 23, 2024
Whatsapp

36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ

Written by  Shanker Badra -- October 12th 2019 10:14 AM
36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ

36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ

36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ:ਜਲੰਧਰ : ਜਲੰਧਰ ਵਿਖੇ 36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਇਸ ਵਾਰ ਗੁਰੂ ਨਾਨਕ ਦੇਵ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ 10 ਤੋਂ ਸ਼ੁਰੂ ਹੋ ਕੇ 19 ਅਕਤੂਬਰ ਤੱਕ ਬਲਟਨ ਪਾਰਕ ਦੇ ਓਲੰਪੀਅਨ ਸੁਰਜੀਤ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਿਸ ਦਾ ਰਸਮੀ ਉਦਘਾਟਨ 11 ਅਕਤੂਬਰ ਨੂੰ ਹੋਇਆ ਹੈ। ਇਸ ਦੌਰਾਨ ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੇ ਸੀਏਜੀ (ਕੈਗ) ਦਿੱਲੀ ਨੂੰ 5-1 ਦੇ ਫਰਕ ਨਾਲ ਹਰਾ ਕੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਪ੍ਰਵੇਸ਼ ਕਰ ਲਿਆ ਜਦ ਕਿ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਦੇ ਫਰਕ ਨਾਲ ਹਰਾ ਕੇ ਨਾਕ ਆਊਟ ਵਰਗ ਦੇ ਅਗਲੇ ਦੌਰ ਵਿੱਚ ਪ੍ਰਵੇਸ਼ ਕਰ ਲਿਆ। [caption id="attachment_348922" align="aligncenter" width="300"]36th Surjit Hockey Tournament: Punjab National Bank Delhi defeated Indian Air Force 1-0 36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ[/caption] ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਦੂਜੇ ਦਿਨ ਦੋ ਮੈਚ ਖੇਡੇ ਗਏ ਹਨ । ਟੂਰਨਾਮੈਂਟ ਦਾ ਰਸਮੀ ਉਦਘਾਟਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਹੈ। ਜਦਕਿ ਸਮਾਰੋਹ ਦੀ ਪ੍ਰਧਾਨਗੀ ਵਿਧਾਇਕ ਪਰਗਟ ਸਿਂੰਘ ਨੇ ਕੀਤੀ। ਇਸ ਮੌਕੇ ਤੇ ਸਰਕਾਰੀ ਸਕੂਲ ਆਦਰਸ਼ ਨਗਰ ਦੀਆਂ ਬੱਚੀਆਂ ਨੇ ਸ਼ਬਦ ਗਾਇਨ ਕੀਤਾ ਜਦਕਿ ਡੇਵੀਅਟ ਦੀਆਂ ਮੁਟਿਆਰਾਂ ਨੇ ਗਿੱਧਾ ਅਤੇ ਗਭਰੂਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। [caption id="attachment_348923" align="aligncenter" width="300"]36th Surjit Hockey Tournament: Punjab National Bank Delhi defeated Indian Air Force 1-0 36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ[/caption] ਇਸ ਉਦਘਾਟਨੀ ਮੈਚ ਦੇ ਸ਼ੁਰੂਆਤੀ ਪਲਾਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਦਬਦਬਾ ਬਣਾਇਆ ਪਰ ਲੀਡ ਨਾ ਲੈ ਸਕੇ। ਖੇਡ ਦੇ ਪਹਿਲੇ ਕਵਾਰਟਰ ਦੇ ਆਖਰੀ ਮਿੰਟ ਵਿੱਚ ਕੈਗ ਦੇ ਇਮਰਾਨ ਖਾਨ (ਜੂਨੀਅਰ) ਨੇ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। ਦੂਜੇ ਕਵਾਰਟਰ ਦੇ 22ਵੇਂ ਮਿੰਟ ਵਿੱਚ ਬੈਂਕ ਦੇ ਵਰਿੰਦਰ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਤੀਸਰੇ ਕਵਾਰਟਰ ਦੇ 35ਵੇਂ ਮਿੰਟ ਵਿੱਚ ਬੈਂਕ ਦੇ ਪ੍ਰਿੰਸ ਨੇ ਪੈਨਲਟੀ ਕਾਰਨਰ ਰਾਂਹੀ ਅਤੇ 38ਵੇਂ ਮਿੰਟ ਵਿੱਚ ਜਸਕਰਨ ਸਿੰਘ ਨੇ ਮੈਦਾਨੀ ਗੋਲ ਕਰਕੇ ਬੈਂਕ ਨੂੰ 3-1 ਨਾਲ ਅੱਗੇ ਕਰ ਦਿੱਤਾ। 49ਵੇਂ ਮਿੰਟ ਵਿੱਚ ਬੈਂਕ ਦੇ ਰਣਜੋਧ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 4-1 ਕੀਤਾ। 57ਵੇਂ ਮਿੰਟ ਵਿੱਚ ਬੈਂਕ ਦੇ ਗਗਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 5-1 ਕੀਤਾ। [caption id="attachment_348922" align="aligncenter" width="300"]36th Surjit Hockey Tournament: Punjab National Bank Delhi defeated Indian Air Force 1-0 36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ[/caption] ਪਹਿਲੇ ਮੈਚ ਵਿੱਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ ਭਾਰਤੀ ਏਅਰ ਫੋਰਸ ਨੇ ਸਖਤ ਟੱਕਰ ਦਿੱਤੀ। ਬੈਂਕ ਵੱਲੋਂ ਖੇਡ ਦੇ 26ਵੇਂ ਮਿੰਟ ਵਿੱਚ ਵਿਸ਼ਾਲ ਆਂਟਿਲ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਖਾਤਾ ਖੋਲਿਆ। ਇਸ ਤੋਂ ਬਾਅਦ ਏਅਰ ਫੋਰਸ ਨੇ ਗੋਲ ਕਰਨ ਲਈ ਲਗਾਤਾਰ ਹਮਲੇ ਕੀਤੇ ਪਰ ਕੋਈ ਲਾਭ ਨਾ ਹੋਇਆ। ਅੱਧੇ ਸਮੇਂ ਤੱਕ ਬੈਂਕ 1-0 ਨਾਲ ਅੱਗੇ ਸੀ। ਬੈਂਕ ਦੀ ਜਿੱਤ ਵਿੱਚ ਬੈਂਕ ਦੇ ਗੋਲ ਕੀਪਰ ਜਸਬੀਰ ਸਿੰਘ ਦਾ ਅਹਿਮ ਯੋਗਦਾਨ ਰਿਹਾ। ਅੱਜ ਯਾਨੀ 12 ਅਕਤੂਬਰ ਨੂੰ ਪੰਜਾਬ ਪੁਲਿਸ ਜਲੰਧਰ ਬਨਾਮ ਭਾਰਤੀ ਰੇਲਵੇ ਵਿਚਾਲੇ 4-30 ਵਜੇ ਅਤੇ ਇੰਡੀਅਨ ਆਇਲ ਮੁੰਬਈ ਬਨਾਮ ਓਐਨਜੀਸੀ ਦਿੱਲੀ ਵਿਚਾਲੇ  6-00 ਵਜੇ ਮੈਚ ਖੇਡਿਆ ਜਾਵੇਗਾ। [caption id="attachment_348928" align="aligncenter" width="300"]36th Surjit Hockey Tournament: Punjab National Bank Delhi defeated Indian Air Force 1-0 36ਵਾਂ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਭਾਰਤੀ ਏਅਰ ਫੋਰਸ ਨੂੰ 1-0 ਨਾਲ ਹਰਾਇਆ[/caption] ਜ਼ਿਕਰਯੋਗ ਹੈ ਕਿ ਇਹ ਟੂਰਨਾਮੈਂਟ ਪਿਛਲੇ 35 ਸਾਲਾਂ ਤੋਂ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਓਲੰਪੀਅਨ ਮਰਹੂਮ ਸੁਰਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸੱਤ ਜਨਵਰੀ 1984 ਨੂੰ ਜਲੰਧਰ ਲਾਗੇ ਵਾਪਰੇ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ। ਫਲੱਡ ਲਾਈਟਾਂ ਹੇਠ ਖੇਡੇ ਜਾਣ ਵਾਲੇ ਇਸ ਟੂਰਨਾਮੈਂਟ ਲਈ ਦੇਸ਼ ਦੀਆਂ ਪ੍ਰਸਿੱਧ 13 ਹਾਕੀ ਟੀਮਾਂ ਨੂੰ ਸੱਦਿਆ ਗਿਆ ਹੈ। ਜੇਤੂ ਟੀਮ ਲਈ ਸਾਢੇ ਪੰਜ ਲੱਖ ਅਤੇ ਉਪ ਜੇਤੂ ਟੀਮ ਲਈ ਢਾਈ ਲੱਖ ਦਾ ਨਕਦ ਇਨਾਮ ਰੱਖਿਆ ਗਿਆ ਹੈ। ਸਰਵੋਤਮ ਖਿਡਾਰੀ ਨੂੰ 51 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ। ਮੈਚਾਂ ਦੌਰਾਨ ਦਰਸ਼ਕਾਂ ਲਈ ਕੋਈ ਫ਼ੀਸ ਨਹੀਂ ਰੱਖੀ। -PTCNews


Top News view more...

Latest News view more...