Fri, Apr 26, 2024
Whatsapp

6 ਮਹੀਨਿਆਂ ਦੇ ਬੱਚੇ ਸਣੇ ਕੋਰੋਨਾ ਪ੍ਰਭਾਵਿਤ ਹੋਏ 40 ਤੋਂ ਵੱਧ ਕੈਦੀ, ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Written by  Jagroop Kaur -- March 30th 2021 06:48 PM
6 ਮਹੀਨਿਆਂ ਦੇ ਬੱਚੇ ਸਣੇ ਕੋਰੋਨਾ ਪ੍ਰਭਾਵਿਤ ਹੋਏ 40 ਤੋਂ ਵੱਧ ਕੈਦੀ, ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

6 ਮਹੀਨਿਆਂ ਦੇ ਬੱਚੇ ਸਣੇ ਕੋਰੋਨਾ ਪ੍ਰਭਾਵਿਤ ਹੋਏ 40 ਤੋਂ ਵੱਧ ਕੈਦੀ, ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੀ ਰਫ਼ਤਾਰ ਬੇਲਗਾਮ ਹੁੰਦੀ ਜਾ ਰਹੀ ਹੈ। ਇਸ ਦੌਰਾਨ ਜੇਕਰ ਪੰਜਾਬ ਦੀਆਂ ਜੇਲ੍ਹਾਂ ਦੀ ਗੱਲ ਕੀਤੀ ਜਾਵੇ ਤਾਂ ਇਕ ਸਾਲ ਤੋਂ ਬਾਅਦ ਕੈਦੀ ਪੈਰੋਲ ਤੋਂ ਵਾਪਸ ਜੇਲ੍ਹਾਂ ਵਿਚ ਪਰਤਣੇ ਸ਼ੁਰੂ ਹੋ ਗਏ ਹਨ, ਜਿਸ ਸਦਕਾ ਜੇਲ੍ਹਾਂ ਵਿੱਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨੀਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ 44 ਕੈਦੀ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਿਸ ਵਿੱਚ ਇਕ 6 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ।

READ MORE : 1 ਅਪ੍ਰੈਲ ਤੋਂ ਸਿਹਤ ਮਹਿਕਮੇ ਨੂੰ ‘ਕੋਵਿਡ ਵੈਕਸੀਨੇਸ਼ਨ’ ਕੈਂਪ ਲਾਉਣ ਦੇ...
ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਕੋਰੋਨਾ ਦਾ ਪਤਾ ਚੱਲਦੇ ਸਾਰ ਸਾਰੇ ਪਾਜ਼ੇਟਿਵ ਕੇਸਾਂ ਨੂੰ ਮਲੇਰਕੋਟਲਾ ਦੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੇ ਕੋਵਿਡ ਇੰਜੈਕਸ਼ਨ ਲਗਵਾਉਣੇ ਸ਼ੁਰੂ ਕਰ ਦਿੱਤੇ। ਡਾਕਟਰਾਂ ਦੀ ਟੀਮ ਵੱਲੋਂ ਜਿਥੇ ਅੱਜ ਜੇਲ੍ਹ ਮੁਲਾਜ਼ਮਾਂ ਦੇ ਇੰਜੈਕਸ਼ਨ ਲਗਾਏ ਗਏ, ਉੱਥੇ ਹੀ ਜੇਲ੍ਹ ਵਿੱਚ ਨਜ਼ਰਬੰਦ ਕੈਦੀਆਂ ਦੇ ਕੋਰੋਨਾ ਟੈਸਟ ਵੀ ਕੀਤੇ ਗਏ। ਦੱਸ ਦੇਈਏ ਕਿ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਇਸ ਸਮੇਂ ਕਰੀਬ 702 ਕੈਦੀ ਨਜ਼ਰਬੰਦ ਹਨ।ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ 37 ਔਰਤਾਂ ਕੋਰੋਨਾ ਪਾਜ਼ਿਟਿਵAlso Read | Sukhbir Singh Badal condemns violent attack on BJP Abohar legislator Arun Narang in Malout 
ਇਸ ਮੌਕੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਜੇਲ੍ਹ ਵਿੱਚ ਨਜ਼ਰਬੰਦ ਮਹਿਲਾ ਕੈਦੀ, ਜੋ ਨਾਭਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਗਈ ਸੀ, ਉਸ ਤੋਂ ਬਾਅਦ ਹੀ ਕੋਰੋਨਾ ਪਾਜ਼ੇਟਿਵ ਆਈਆਂ ਹਨ। ਇਸ ਦੇ ਨਾਲ ਹੀ ਜੋ ਪੈਰੋਲ ਤੋਂ ਕੈਦੀ ਜਨਾਨੀਆਂ ਵਾਪਸ ਜੇਲ੍ਹ ਵਿਚ ਆਈਆਂ, ਉਸ ਵਿੱਚ ਵੀ ਕਰੀਬ 9 ਜਨਾਨੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਆਉਣ ’ਤੇ 44 ਕੈਦੀ ਜਨਾਨੀਆਂ ਨੂੰ ਮਲੇਰਕੋਟਲਾ ਦੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 45914 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਅਤੇ ਕੋਵਿਡ ਸੈਂਪਲਿੰਗ ਵੀ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਸੈਂਪਲ ਲੈ ਕੇ ਪੋਜਟਿਵ ਕੇਸਾਂ ਨੁੰ ਅੱਲਗ ਕਰਕੇ ਬਿਮਾਰੀ ਨੁੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ

Top News view more...

Latest News view more...