ਮੁੱਖ ਖਬਰਾਂ

ਜੰਮੂ-ਕਸ਼ਮੀਰ : ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 4 ਅੱਤਵਾਦੀ ਢੇਰ

By Shanker Badra -- July 18, 2020 12:07 pm -- Updated:Feb 15, 2021

ਜੰਮੂ-ਕਸ਼ਮੀਰ : ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 4 ਅੱਤਵਾਦੀ ਢੇਰ:ਸ਼੍ਰੀਨਗਰ  : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ ਵਿਚ ਹੁਣ ਤੱਕ ਚਾਰ ਅੱਤਵਾਦੀ ਮਾਰੇ ਜਾ ਚੁੱਕੇ ਹਨ।ਇਹ ਕਾਰਵਾਈ ਆਰਮੀ 62-ਆਰਆਰ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਟੀਮ ਕਰ ਰਹੀ ਹੈ। ਇਸ ਤੋਂ ਪਹਿਲਾਂ ਕੱਲ੍ਹ ਇਕ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ ਸਨ।

ਜੰਮੂ-ਕਸ਼ਮੀਰ : ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 4 ਅੱਤਵਾਦੀ ਢੇਰ

ਦੱਸ ਦਈਏ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਅੱਤਵਾਦੀ ਇਸ ਖੇਤਰ ਵਿੱਚ ਲੁਕੇ ਹੋਏ ਹਨ। ਇਸ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਵੇਖ ਕੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਫਿਰ ਮੋਰਚਾ ਸੰਭਾਲ ਲਿਆ। ਸੁਰੱਖਿਆ ਬਲਾਂ ਨੇ ਕਈ ਘੰਟੇ ਚੱਲੇ ਮੁਕਾਬਲੇ ਵਿਚ ਚਾਰ ਅੱਤਵਾਦੀ ਢੇਰ ਕਰ ਦਿੱਤੇ ਹਨ , ਫਿਲਹਾਲ ਅਜੇ ਮੁਕਾਬਲਾ ਚੱਲ ਰਿਹਾ ਹੈ।

ਜੰਮੂ-ਕਸ਼ਮੀਰ : ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 4 ਅੱਤਵਾਦੀ ਢੇਰ

ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਕੁਲਗਾਮ ਪੁਲਿਸ ਵੱਲੋਂ ਪਿੰਡ ਛਿੰਮਰ ਵਿੱਚ ਇਨਪੁਟਸ ਦੇ ਅਧਾਰ ‘ਤੇ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਵਿਚ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫੌਜ ਦੇ ਤਿੰਨ ਜਵਾਨ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮਾਰੇ ਗਏ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਇੱਕ ਚੋਟੀ ਦਾ ਕਮਾਂਡਰ ਵੀ ਸ਼ਾਮਲ ਹੈ, ਜੋ ਆਈਈਡੀ ਦਾ ਮਾਹਰ ਸੀ।

ਇਸ ਦੇ ਨਾਲ ਹੀ ਕਸ਼ਮੀਰ ਜ਼ੋਨ ਦੇ ਆਈਜੀ ਵਿਜੇ ਕੁਮਾਰ ਨੇ ਕਿਹਾ ਕਿ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਆਈਈਡੀ ਮਾਹਰ ਵਾਲੀਦ ਸਮੇਤ ਤਿੰਨ ਅੱਤਵਾਦੀ ਇਸ ਮੁਕਾਬਲੇ ਵਿੱਚ ਮਾਰੇ ਗਏ ਹਨ। ਇਕ ਐਮ -4 ਰਾਈਫਲ, ਇਕ ਏ ਕੇ 47 ਅਤੇ ਇਕ ਪਿਸਤੌਲ ਬਰਾਮਦ ਕੀਤੀ ਗਈ। ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਆਈ.ਜੀ ਨੇ ਘਾਟੀ ਵਿੱਚ ਨੇਤਾਵਾਂ ਦੀ ਸੁਰੱਖਿਆ ਬਾਰੇ ਕਿਹਾ ਕਿ ਅਸੀਂ ਸਾਰੇ ਰਾਜਨੀਤਿਕ ਕਾਰਕੁਨਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰ ਰਹੇ ਹਾਂ।
-PTCNews