ਮੁੱਖ ਖਬਰਾਂ

ਮੁੰਬਈ 'ਚ 4 ਮੰਜ਼ਿਲਾ ਇਮਾਰਤ ਡਿੱਗੀ, 25 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ

By Ravinder Singh -- June 28, 2022 9:24 am

ਮੁੰਬਈ : ਮੁੰਬਈ ਵਿੱਚ ਦੇਰ ਰਾਤ ਦਰਦਨਾਕ ਹਾਦਸਾ ਵਾਪਰ ਗਿਆ। ਕੁਰਲਾ ਦੇ ਨਾਇਕ ਨਗਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਮੌਕੇ ਉਤੇ ਪੁੱਜ ਗਈਆਂ ਹਨ। ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (ਬੀਐਮਸੀ) ਮੁਤਾਬਕ ਮਲਬੇ ਹੇਠੋਂ ਬਚਾਏ ਗਏ 7 ਲੋਕਾਂ ਦੀ ਹਾਲਤ ਸਥਿਰ ਹੈ, ਜਦੋਂਕਿ 20 ਤੋਂ 25 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।

ਮੁੰਬਈ 'ਚ 4 ਮੰਜ਼ਿਲਾ ਇਮਾਰਤ ਡਿੱਗੀ, 25 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾਇਸ ਦੌਰਾਨ ਮੰਗਲਵਾਰ ਸਵੇਰੇ ਇਕ ਹੋਰ ਵਿਅਕਤੀ ਨੂੰ ਜ਼ਿੰਦਾ ਬਚਾਇਆ ਗਿਆ ਹੈ। NDRF ਦੇ ਡਿਪਟੀ ਕਮਾਂਡੈਂਟ ਆਸ਼ੀਸ਼ ਕੁਮਾਰ ਦਾ ਕਹਿਣਾ ਹੈ ਕਿ ਅਜੇ ਵੀ ਕਿੰਨੇ ਲੋਕ ਫਸੇ ਹੋਏ ਹਨ, ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਬੀਐਮਸੀ ਦੇ ਅੰਕੜਿਆਂ ਅਨੁਸਾਰ ਬੀਤੀ ਰਾਤ 7 ਲੋਕਾਂ ਨੂੰ ਬਚਾ ਲਿਆ ਗਿਆ ਹੈ, ਜਿਨ੍ਹਾਂ ਵਿੱਚ 20-25 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਇਮਾਰਤ ਡਿੱਗਣ ਦੀ ਖਬਰ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਪਹੁੰਚ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੇ ਮਲਬੇ 'ਚ ਕਰੀਬ 20 ਤੋਂ 25 ਲੋਕ ਫਸ ਸਕਦੇ ਹਨ। 12 ਲੋਕਾਂ ਨੂੰ ਬਚਾ ਕੇ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਮੁੰਬਈ 'ਚ 4 ਮੰਜ਼ਿਲਾ ਇਮਾਰਤ ਡਿੱਗੀ, 25 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾਚੀਫ ਫਾਇਰ ਅਫਸਰ ਸੰਜੇ ਮਾਂਜਰੇਕਰ ਨੇ ਦੱਸਿਆ ਕਿ ਇਮਾਰਤ ਕਰੀਬ 12 ਵਜੇ ਡਿੱਗ ਗਈ। ਸੂਚਨਾ ਮਿਲਣ ਤੋਂ ਬਾਅਦ ਸਾਡੇ ਕੁਝ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ 3 ਲੋਕਾਂ ਨੂੰ ਬਚਾਇਆ। ਬਚਾਏ ਗਏ ਲੋਕਾਂ 'ਚੋਂ 1 ਵਿਅਕਤੀ ਨੇ ਦੱਸਿਆ ਕਿ ਇਮਾਰਤ 'ਚ 25-30 ਲੋਕ ਫਸ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ 12 ਵਿਅਕਤੀਆਂ ਨੂੰ ਬਾਹਰ ਕੱਢ ਲਿਆ ਹੈ ਅਤੇ ਅਸੀਂ 5 ਹੋਰ ਲੋਕਾਂ ਨੂੰ ਅੰਦਰ ਫਸੇ ਹੋਏ ਦੇਖਦੇ ਹਾਂ। ਉਨ੍ਹਾਂ ਦਾ ਬਚਾਅ ਕਾਰਜ ਜਾਰੀ ਹੈ। ਅਸੀਂ ਅੰਦਾਜ਼ਾ ਲਗਾ ਰਹੇ ਹਾਂ ਕਿ ਇਸ ਬਚਾਅ ਕਾਰਜ ਨੂੰ ਘੱਟੋ-ਘੱਟ 1 ਦਿਨ ਲੱਗੇਗਾ। ਉੱਥੇ ਹੀ NDRF ਦੇ ਡਿਪਟੀ ਕਮਾਂਡੈਂਟ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਿੰਨੇ ਲੋਕ ਫਸੇ ਹੋਏ ਹਨ।

ਮੁੰਬਈ 'ਚ 4 ਮੰਜ਼ਿਲਾ ਇਮਾਰਤ ਡਿੱਗੀ, 25 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾਇਮਾਰਤ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਜ ਮੰਤਰੀ ਆਦਿਤਿਆ ਠਾਕਰੇ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਸਾਰੀਆਂ 4 ਇਮਾਰਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਥੇ ਲੋਕ ਫਿਰ ਵੀ ਰਹਿ ਰਹੇ ਸਨ। ਸਾਡੀ ਤਰਜੀਹ ਹਰ ਕਿਸੇ ਨੂੰ ਬਚਾਉਣਾ ਹੈ। ਸਵੇਰੇ ਅਸੀਂ ਇਨ੍ਹਾਂ ਇਮਾਰਤਾਂ ਨੂੰ ਸਾਫ਼ ਕਰਨ ਦਾ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਮਾਰਤਾਂ ਨੂੰ ਢਾਹ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ। ਦੱਸ ਦੇਈਏ ਕਿ ਮੁੰਬਈ ਵਿੱਚ ਪਹਿਲਾਂ ਵੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ। ਇਮਾਰਤ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਲੋਕਾਂ ਨੇ ਇਸ ਨੂੰ ਖਾਲੀ ਨਹੀਂ ਕੀਤਾ।

ਇਹ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਮੁਹੰਮਦ ਜ਼ੁਬੈਰ ਗ੍ਰਿਫ਼ਤਾਰ

  • Share