Thu, May 29, 2025
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ

Reported by:  PTC News Desk  Edited by:  Shanker Badra -- September 06th 2021 11:52 AM
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਅੱਜ ਸੇਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਈ ਹੈ। ਇਹ ਜਥਾ ਦਾਤਾ ਬੰਦੀ ਛੋੜ ਦਿਵਸ ਮਣਾਉਣ ਲਈ 800 ਕਿਲੋਮੀਟਰ ਦਾ ਪੈਦਲ ਸਫਰ ਕਰਕੇ 28 ਦਿਨਾਂ ਵਿਚ ਗਵਾਲੀਅਰ ਪਹੁੰਚੇਗਾ। [caption id="attachment_530498" align="aligncenter" width="300"] ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ[/caption] ਇਹ ਪੈਦਲ ਸ਼ਬਦ ਚੌਂਕੀ ਯਾਤਰਾ ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ ਅਤੇ ਰਸਤੇ ਵਿਚ ਉਸ ਦੇ ਵੱਖ-ਵੱਖ ਥਾਵਾਂ 'ਤੇ 26 ਪੜਾਅ ਹੋਣਗੇ। ਇਹ ਯਾਤਰਾ ‘ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ’ ਦੇ ਸਿੰਘਾਂ ਦੀ ਅਗਵਾਈ ਵਿਚ ਸਿੰਘ ਸਾਹਿਬਾਨ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਹੋਰ ਧਾਰਮਿਕ ਹਸਤੀਆਂ ਦੀ ਹਾਜ਼ਰੀ ਵਿਚ ਰਵਾਨਾ ਹੋਈ ਹੈ। [caption id="attachment_530497" align="aligncenter" width="300"] ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ[/caption] ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਜਥਾ ਵੱਖ -ਵੱਖ ਪੜਾਵਾਂ 'ਤੇ ਹੁੰਦਾ ਹੋਇਆ ਅੰਮ੍ਰਿਤਸਰ- ਜਲੰਧਰ- ਦਿਲੀ ਤੋਂ ਗਵਾਲੀਅਰ ਪਹੁੰਚੇਗਾ। [caption id="attachment_530496" align="aligncenter" width="300"] ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਦੇ ਕਿਲੇ ਲਈ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ[/caption] ਇਸ ਮੌਕੇ ਗੱਲਬਾਤ ਕਰਦਿਆਂ ਜਥੇ ਨਾਲ ਜਾਣ ਵਾਲੇ ਆਗੂਆਂ ਨੇ ਦੱਸਿਆ ਕਿ ਦਾਤਾ ਬੰਦੀ ਛੋੜ ਦਿਵਸ ਦਾ 400 ਸਾਲਾ ਮਨਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ 125 ਦੇ ਕਰੀਬ ਸਰਧਾਲੂਆਂ ਦਾ ਜਥਾ ਰਵਾਨਾ ਹੋਇਆ ਹੈ , ਜੋ 28 ਦਿਨਾਂ ਦੀ ਇਹ ਯਾਤਰਾ ਪੂਰੀ ਕਰਕੇ 3 ਅਕਤੂਬਰ ਨੂੰ ਗਵਾਲੀਅਰ ਪਹੁੰਚੇਗਾ ਅਤੇ ਉਥੋਂ ਦੇ ਧਾਰਮਿਕ ਸਮਾਗਮਾਂ ਵਿਚ ਹਿਸਾ ਲਵੇਗਾ। -PTCNews


Top News view more...

Latest News view more...

PTC NETWORK