ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਖਿਲਾਫ਼ ਬਿੱਲ

Punjab Vidhan Sabha first day session ends, agricultural bills to be presented on Oct 20
ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਖਿਲਾਫ਼ ਬਿੱਲ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ
ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ

ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਬਿੱਲ ਕੱਲ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਪੀਕਰ ਨੇ ਕਿਹਾ ਹੈ ਕਿ ਬਿਜਨੈਸ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਖੇਤੀ ਸਬੰਧੀ ਬਿੱਲ ਕੱਲ੍ਹ ਪੇਸ਼ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਪਾਸ ਬਿੱਲ ‘ਤੇ ਕੱਲ ਚਰਚਾ ਹੋਵੇਗੀ। ਵਿਧਾਨ ਸਭਾ ਵਿਚ ਮਨਪ੍ਰੀਤ ਨੇ ਐਲਾਨ ਕੀਤਾ ਕਿ ਅੱਜ ਸ਼ਾਮ 5 ਵਜੇ ਤੱਕ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਸਾਰੇ ਵਿਧਾਇਕਾਂ ਕੋਲ ਪੁੱਜ ਜਾਣਗੀਆਂ।

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ
ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪਹਿਲਾਂ ਪਹਿਲਾਂ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਪਰ ਬਾਅਦ ‘ਚ ਇਜਲਾਸ ਦਾ ਸਮਾਂ ਵਧਾ ਕੇ 2 ਦਿਨਾਂ ਦਾ ਕਰ ਦਿੱਤਾ ਗਿਆ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਖੇਤੀ ਕਾਨੂੰਨਾਂ ਬਾਰੇ ਬਿੱਲ ਪੇਸ਼ ਨਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ।

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ
ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ , ਕੱਲ ਪੇਸ਼ ਹੋਵੇਗਾਖੇਤੀ ਕਾਨੂੰਨਾਂ ਖਿਲਾਫ਼ ਬਿੱਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਟਰੈਕਟਰ ‘ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿਧਾਨ ਸਭਾ ਤੱਕ ਰੋਸ ਮਾਰਚ ਕੱਢਿਆ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਟਰੈਕਟਰ ਨਾਲ ਪੰਜਾਬ ਵਿਧਾਨ ਸਭਾ ‘ਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਤੇ ਅਕਾਲੀ ਦਲ ਦੇ ਵਿਧਾਇਕ ਪੈਦਲ ਚਲ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਉਹ ਖੇਤੀ ਐਕਟਾਂ ਦੇ ਵਿਰੋਧ ਵਜੋਂ ਟਰੈਕਟਰ ‘ਤੇ ਆਏ ਹਨ ਅਤੇ ਟਰੈਕਟਰ ਕਿਸਾਨਾਂ ਦੀ ਨਿਸ਼ਾਨੀ ਹੈ। ਵਿਧਾਨ ਸਭਾ ‘ਚ ਦਾਖ਼ਲ ਹੋਣ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕਾਂ ਨੇ ਖੇਤੀ ਐਕਟਾਂ ਦੀਆਂ ਕਾਪੀਆਂ ਵੀ ਸਾੜ੍ਹੀਆਂ।

Punjab Vidhan Sabha first day session ends, agricultural bills to be presented on Oct 20

-PTCNews