Sat, Apr 27, 2024
Whatsapp

ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ View in English

Written by  Ravinder Singh -- June 27th 2022 12:51 PM
ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ

ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ

ਚੰਡੀਗੜ੍ਹ : Punjab Budget 2022: ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਪਣਾ ਪਲੇਠਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ ਅਤੇ ਪੰਜਾਬ ਦੇ ਬਜਟ ਵਿੱਚ 14.20 ਫੀਸਦ ਦਾ ਵਾਧਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80 ਫ਼ੀਸਦੀ ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਏਗਾ, ਉਸ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ। ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ। ਸੜਕ ਹਾਦਸੇ ਦਾ ਸ਼ਿਕਾਰ ਹੋਏ ਹਰ ਵਿਅਕਤੀ ਨੂੰ ਬਚਾਇਆ ਜਾ ਸਕੇ। ਇਸ ਲਈ ਨਵੀਂ ਦਿੱਲੀ ਵਿੱਚ 'ਫਰਿਸ਼ਤੇ' ਸਕੀਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਕੋਈ ਵੀ ਸੜਕ ਹਾਦਸੇ ਦੇ ਪੀੜਤ/ਪੀੜਤਾਂ ਨੂੰ ਲਿਜਾ ਕੇ ਕਿਸੇ ਵੀ ਹਸਪਤਾਲ ਵਿੱਚ ਦਾਖ਼ਲ ਕਰਵਾ ਸਕਦਾ ਹੈ। ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਸਹਾਇਤਾ ਕਰਨ ਵਾਲੇ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਾਲ ਸਰਕਾਰ ਨੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ ਜਿਸ ਲਈ 77 ਕਰੋੜ ਰੁਪਏ ਦੀ ਸ਼ੁਰੂਆਤੀ ਉਪਬੰਧ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਮੈਂ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ 15 ਅਗਸਤ, 2022 ਤੱਕ 75 ਅਜਿਹੇ ਮੁਹੱਲਾ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨਮੁਹੱਲਾ/ਪਿੰਡ ਕਲੀਨਿਕ: ਸਰਕਾਰ ਭੂਗੋਲਿਕ ਸਥਿਤੀ, ਲਿੰਗ, ਵਰਗ, ਜਾਤ, ਉਮਰ, ਧਰਮ ਜਾਂ ਕਿਸੇ ਹੋਰ ਕਿਸਮ ਦੇ ਵਿਤਕਰੇ ਦੀ ਪਰਵਾਹ ਕੀਤੇ ਬਿਨਾਂ ਪੰਜਾਬ ਦੇ ਲੋਕਾਂ ਨੂੰ ਸਿਹਤ ਸੰਭਾਲ "ਸੇਵਾਵਾਂ ਦੀ ਪਹੁੰਚ ਘਰ-ਘਰ" ਤੱਕ ਯਕੀਨੀ ਬਣਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਅਸੀਂ ਪੰਜਾਬ ਦੇ ਦੂਰ-ਦੁਰਾਡੇ ਰਹਿਣ ਵਾਲੇ ਲੋਕਾਂ ਤੱਕ ਡਾਕਟਰੀ ਦੇਖਭਾਲ ਦਾ ਵਿਸਥਾਰ ਕਰਨ ਲਈ ਦ੍ਰਿੜ ਵਚਨਬੱਧਤਾ ਰੱਖਦੇ ਹਾਂ ਤਾਂ ਜੋ ਨਾਗਰਿਕ ਇੱਕ ਸਨਮਾਨਜਨਕ ਜੀਵਨ ਜਿਊਣ ਦੀ ਇਸ ਬੁਨਿਆਦੀ ਲੋੜ ਦਾ ਖੁਦ ਨੂੰ ਹੱਕਦਾਰ ਮਹਿਸੂਸ ਕਰ ਸਕਣ। ਇਹ ਸਰਕਾਰ ਜਨਤਕ ਸਿਹਤ ਸੇਵਾਵਾਂ ਦਾ ਜ਼ਮੀਨੀ ਪੱਧਰ ਤੱਕ 20 ਵਿਕੇਂਦਰੀਕਰਨ ਕਰਨ ਲਈ "ਮੁਹੱਲਾ/ਪਿੰਡ ਕਲੀਨਿਕ" ਸਥਾਪਤ ਕਰਨ ਦੀ ਤਜਵੀਜ਼ ਰੱਖਦੀ ਹੈ। ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨਚੰਗੀ ਸਿਹਤ ਸਭ ਤੋਂ ਵੱਡੀ ਦੌਲਤ ਹੈ : ਸਿਹਤ ਖੇਤਰ ਲਈ 4,731 ਕਰੋੜ ਰੁਪਏ ਜੋ ਕਿ ਵਿੱਤੀ ਸਾਲ 2021-22 ਨਾਲੋਂ 23.80% ਦਾ ਵਾਧਾ ਹੈ। "ਕਿਸੇ ਵੀ ਦੇਸ਼ ਦੀ ਸਿਹਤ ਉਸ ਦੇ ਨਾਗਰਿਕਾਂ ਦੁਆਰਾ ਬਰਾਬਰੀ ਵਾਲੀ, ਕਿਫਾਇਤੀ ਅਤੇ ਜਵਾਬਦੇਹ ਸਿਹਤ ਸੰਭਾਲ ਪ੍ਰਣਾਲੀ ਤੱਕ ਪਹੁੰਚ 'ਤੇ ਨਿਰਭਰ ਕਰਦੀ ਹੈ। ਇਹ ਇੱਕ ਮੰਨਿਆ-ਪ੍ਰਮੰਨਿਆ ਤੱਥ ਹੈ ਕਿ ਜੇ ਤੋਂ ਵੱਧ ਖ਼ਰਚੇ ਲੋਕਾਂ ਨੂੰ ਗਰੀਬੀ ਵੱਲ ਧੱਕ ਰਹੇ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਸਭ ਤੋਂ ਜ਼ਰੂਰੀ ਪਰ ਬਹੁਤ ਹੀ ਅਣਗੌਲੇ ਸੈਕਟਰ ਅਰਥਾਤ ਸਿਹਤ ਸੈਕਟਰ ਨੂੰ ਇਸ ਬਜਟ ਵਿੱਚ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਬੁਨਿਆਦੀ ਸਿਹਤ ਸਹੂਲਤਾਂ ਅਤੇ ਵਿੱਤੀ ਸਾਧਨਾਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਸਾਡੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਦਾ ਹਿੱਸਾ ਹਾਂ ਜਿਸ 'ਚ ਸਿਹਤ ਖੇਤਰ ਵਿੱਚ ਰਾਜ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਦਾ ਇੱਕ ਮਜ਼ਬੂਤ ਰੋਡਮੈਪ ਤਿਆਰ ਕੀਤਾ ਗਿਆ ਹੈ।" ਇਹ ਵੀ ਪੜ੍ਹੋ : Punjab Budget 2022: ਵਿੱਤ ਮੰਤਰੀ ਹਰਪਾਲ ਚੀਮਾ ਦੇ ਸਾਹਮਣੇ ਹਨ ਇਹ ਮੁੱਖ ਚੁਣੌਤੀਆਂ


Top News view more...

Latest News view more...