Sat, Jun 21, 2025
Whatsapp

ਪੰਜਾਬ ਤੋਂ ਰਾਜਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ View in English

Reported by:  PTC News Desk  Edited by:  Tanya Chaudhary -- March 24th 2022 06:48 PM
ਪੰਜਾਬ ਤੋਂ ਰਾਜਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ

ਪੰਜਾਬ ਤੋਂ ਰਾਜਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ

ਚੰਡੀਗੜ੍ਹ , 24 ਮਾਰਚ: ਰਾਜਸਭਾ ਚੋਣਾਂ ਪੰਜਾਬ 2022 ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੱਜ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ, ਦੋ-ਸਾਲਾ ਚੋਣਾਂ (2 3) ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ 5 ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ ਹੈ। 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਰਾਜ ਸਭਾ ਚੋਣ ਪੰਜਾਬ 2022-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ-ਸਾਲਾ ਰਾਜ ਸਭਾ ਚੋਣਾਂ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ   ਇਹ ਵੀ ਪੜ੍ਹੋ : ਭੁਪਿੰਦਰ ਸਿੰਘ ਹਨੀ ਨੂੰ ਮੁੜ 6 ਅਪ੍ਰੈਲ ਤੱਕ ਨਿਆਂਇਕ 'ਚ ਭੇਜਿਆ 5 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਾਖ਼ਲ ਹੋਣ ਵਾਲੇ ਹੋ ਜਾਓ ਸਾਵਧਾਨ! ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 24 ਮਾਰਚ ਦੁਪਹਿਰ 3 ਵਜੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਾ ਲਏ ਜਾਣ ਕਾਰਨ ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ (ਪਹਿਲਾ ਸਾਈਕਲ), ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲੇ ਜੇਤੂ ਰਹੇ। ਸਾਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਸਬੰਧੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। -PTC News


Top News view more...

Latest News view more...

PTC NETWORK
PTC NETWORK