ਦੇਸ਼

ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ-ਅੱਤਵਾਦੀਆਂ ਦੇ 5 ਸਾਥੀ ਕੀਤੇ ਗ੍ਰਿਫਤਾਰ

By Riya Bawa -- November 21, 2021 12:46 pm -- Updated:November 21, 2021 1:40 pm

Jammu and Kashmir: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਵਾਮਾ ਪੁਲਿਸ ਨੇ ਦੱਖਣੀ ਕਸ਼ਮੀਰ ਜ਼ਿਲੇ 'ਚ ਕਈ ਗ੍ਰਨੇਡ ਹਮਲਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਦੇ ਹੋਏ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸਰਗਰਮ ਸਹਿਯੋਗੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਜਾਂਚ ਦੌਰਾਨ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਸ਼ੌਕਤ ਇਸਲਾਮ ਡਾਰ, ਏਜਾਜ਼ ਅਹਿਮਦ ਲੋਨ, ਏਜਾਜ਼ ਗੁਲਜ਼ਾਰ ਲੋਨ, ਮਨਜ਼ੂਰ ਅਹਿਮਦ ਭੱਟ ਅਤੇ ਨਾਸਿਰ ਅਹਿਮਦ ਸ਼ਾਹ ਵਜੋਂ ਹੋਈ ਹੈ।

Three LeT terrorists killed in encounter in Jammu and Kashmir's Bandipora

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਸਲੀਪਰ ਸੈੱਲ ਵਜੋਂ ਕੰਮ ਕਰ ਰਿਹਾ ਸੀ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖਰੀਦ ਦੇ ਨਾਲ-ਨਾਲ ਢੋਆ-ਢੁਆਈ ਵਿੱਚ ਵੀ ਸ਼ਾਮਲ ਸੀ। ਉਹ ਆਪਣੇ ਪਾਕਿਸਤਾਨੀ ਆਕਾਵਾਂ ਦੇ ਇਸ਼ਾਰੇ 'ਤੇ ਸੁਰੱਖਿਆ ਬਲਾਂ 'ਤੇ ਕਈ ਗ੍ਰਨੇਡ ਹਮਲਿਆਂ ਵਿਚ ਵੀ ਸ਼ਾਮਲ ਸਨ। ਇਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਭੜਕਾਊ ਸਮੱਗਰੀ ਬਰਾਮਦ ਕੀਤੀ ਗਈ ਹੈ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਕਾਪੋਰਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

3 terrorists killed in Shopian encounter; another raging in J&K's Anantnag - India News

ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਕਾਪੋਰਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Gunfight Between Security Forces And Terrorists In Jammu And Kashmir's Pulwama

-PTC News

  • Share