ਮੁੱਖ ਖਬਰਾਂ

ਦਿੱਲੀ ਪੁਲਿਸ ਨੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

By Shanker Badra -- December 07, 2020 11:12 am -- Updated:Feb 15, 2021

ਦਿੱਲੀ ਪੁਲਿਸ ਨੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ:ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਕਰਪੁਰ ਇਲਾਕੇ ਵਿੱਚ ਇੱਕ ਮੁਕਾਬਲੇ ਦੌਰਾਨ ਪੰਜ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇਸਲਾਮਿਕ ਅਤੇ ਖਾਲਿਸਤਾਨੀ ਸੰਗਠਨਾਂ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

5 suspected terrorists arrested from Delhi's Shakarpur area, weapons recovered ਦਿੱਲੀ ਪੁਲਿਸ ਨੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਕੁਝ ਦਸਤਾਵੇਜ਼ ਵੀ ਮਿਲੇ ਹਨ।ਇਸ ਤੋਂ ਬਾਅਦ ਪੁਲਿਸ ਲਗਾਤਾਰ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਬਾਅਦ ਪੁਲਿਸ ਲਗਾਤਾਰ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜ ਅੱਤਵਾਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਨੇ ਫੜੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਤੱਕ ਜ਼ਾਹਿਰ ਨਹੀਂ ਕੀਤੀ ਹੈ।

5 suspected terrorists arrested from Delhi's Shakarpur area, weapons recovered ਦਿੱਲੀ ਪੁਲਿਸ ਨੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਪੰਜ ਅੱਤਵਾਦੀਆਂ ਵਿਚੋਂ ਦੋ ਪੰਜਾਬ ਦੇ ਹਨ। ਇਹ ਸਾਰੇ ਤਰਨਤਾਰਨ ਵਿੱਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਸ਼ਾਮਲ ਸਨ। ਬਲਵਿੰਦਰ ਸਿੰਘ ਨੇ ਪੰਜਾਬ ਵਿੱਚ ਅੱਤਵਾਦ ਵਿਰੁੱਧ ਲੰਬੀ ਲੜਾਈ ਲੜੀ। ਉਸਦਾ ਕਤਲ ਹਾਲ ਹੀ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਕੀਤਾ ਗਿਆ ਸੀ।

5 suspected terrorists arrested from Delhi's Shakarpur area, weapons recovered ਦਿੱਲੀ ਪੁਲਿਸ ਨੇ ਪੰਜ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ , ਹਥਿਆਰ ਵੀ ਬਰਾਮਦ

ਦੱਸ ਦੇਈਏ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦਾ ਸ਼ਕਰਪੁਰ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇਨ੍ਹਾਂ ਨੂੰ ਨਾਰਕੋ ਟੈਰੋਰਿਜ਼ਮ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋ ਪੰਜਾਬ ਦੇ ਤੇ ਤਿੰਨ ਕਸ਼ਮੀਰ ਦੇ ਹਨ।
-PTCNews

  • Share