ਵਿਦੇਸ਼

ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 50 ਲੋਕਾਂ ਦੀ ਮੌਤ

By Riya Bawa -- December 11, 2021 4:45 pm -- Updated:December 11, 2021 4:53 pm

ਵਾਸ਼ਿੰਗਟਨ: ਅਮਰੀਕਾ 'ਚ ਤੂਫਾਨ ਨੇ ਕੇਂਟਕੀ ਦੇ ਮੇਫੀਲਡ ਸਮੇਤ ਕਈ ਇਲਾਕਿਆਂ 'ਚ ਭਾਰੀ ਤਬਾਹੀ ਮਚਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੀ ਲਪੇਟ 'ਚ ਆਉਣ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਇਲਾਕੇ 'ਚ ਮੌਜੂਦ ਹਨ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਮੇਫੀਲਡ ਇਲਾਕੇ 'ਚ ਮੋਮਬੱਤੀ ਫੈਕਟਰੀ ਤੂਫਾਨ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੂਫਾਨ ਫੈਕਟਰੀ 'ਚ ਆਇਆ ਤਾਂ ਉਸ ਸਮੇਂ ਇਸ 'ਚ 100 ਤੋਂ ਜ਼ਿਆਦਾ ਲੋਕ ਕੰਮ ਕਰ ਰਹੇ ਸਨ।

ਇੱਥੇ ਬਚਾਅ ਕਾਰਜ ਜਾਰੀ ਹੈ। ਕੈਂਟਕੀ ਵਿੱਚ ਤੂਫ਼ਾਨ ਦੇ ਮੱਦੇਨਜ਼ਰ ਗਵਰਨਰ ਐਂਡੀ ਬੇਸ਼ੀਅਰ ਨੇ ਇੱਥੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ।

-PTC News

  • Share