ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਔਰਤ ਦੀ ਕੋਰੋਨਾ ਨਾਲ ਮੌਤ, ਬਰਨਾਲਾ ਦੀ ਰਹਿਣ ਵਾਲੀ ਸੀ ਮ੍ਰਿਤਕ ਔਰਤ 

By Shanker Badra - April 09, 2020 4:04 pm

ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਔਰਤ ਦੀ ਕੋਰੋਨਾ ਨਾਲ ਮੌਤ, ਬਰਨਾਲਾ ਦੀ ਰਹਿਣ ਵਾਲੀ ਸੀ ਮ੍ਰਿਤਕ ਔਰਤ:ਬਰਨਾਲਾ : ਲੁਧਿਆਣਾ 'ਚ ਬੀਤੀ ਦਿਨੀਂ ਤਿੰਨ ਸ਼ੱਕੀ ਔਰਤਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ,ਜਿਸ ਤੋਂ ਬਾਅਦ ਸਿਹਤ ਵਿਭਾਗ 'ਚ ਹੜਕੰਪ ਮਚ ਗਿਆ ਸੀ। ਇਸ ਦੌਰਾਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਇੱਕ ਮ੍ਰਿਤਕ ਔਰਤ ਵੀ ਕੋਰੋਨਾ ਪਾਜ਼ੀਟਿਵਪਾਈ ਗਈ ਹੈ, ਜੋਬਰਨਾਲਾ ਦੇ ਕਸਬਾ ਮਹਿਲ ਕਲਾਂ ਦੀ ਰਹਿਣ ਵਾਲੀ ਹੈ।

ਬਰਨਾਲਾ ਦੇ ਕਸਬਾ ਮਹਿਲ ਕਲਾਂ 'ਚ ਕੋਰੋਨਾ ਵਾਇਰਸ ਨਾਲ 42 ਸਾਲਾ ਔਰਤ ਦੀ ਮੌਤ ਹੋਣ ਦੀ ਪੁਸ਼ਟੀ ਅੱਜ ਰਿਪੋਰਟ ਆਉਣ ਤੋਂ ਬਾਅਦ ਹੋ ਗਈ ਹੈ। ਉਸ ਨੂੰ ਤੇਜ਼ ਬੁਖ਼ਾਰ ਅਤੇ ਸਾਹ ਲੈਣ 'ਚ ਦਿੱਕਤ ਆਉਣ ਕਰ ਕੇ ਬੀਤੀ 6 ਅਪ੍ਰੈਲ ਨੂੰ ਫੋਰਟਿਸ ਹਸਪਤਾਲ ਲੁਧਿਆਣਾ 'ਚ ਭਰਤੀ ਕਰਵਾਇਆ ਗਿਆ ਸੀ। ਇਸ ਔਰਤ ਦੀ ਮੰਗਲਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ਲੁਧਿਆਣਾ 'ਚ ਮੌਤ ਹੋ ਗਈ ਸੀ।

ਲੁਧਿਆਣਾ ਪ੍ਰਸ਼ਾਸਨ ਵੱਲੋਂ ਸ਼ੱਕ ਦੇ ਆਧਾਰ 'ਤੇ ਇਸ ਔਰਤ ਦਾ ਸੈਂਪਲ ਲੈ ਕੇ ਕੋਵਿਡ-19 ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਸਿਵਲ ਸਰਜਨ ਬਰਨਾਲਾ ਡਾ: ਗੁਰਿੰਦਰਵੀਰ ਸਿੰਘ ਨੇ ਵੀ ਇਸ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਇਸ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2 ਹੋ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 127 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 37 , ਨਵਾਂਸ਼ਹਿਰ -19 , ਅੰਮ੍ਰਿਤਸਰ -11 , ਹੁਸ਼ਿਆਰਪੁਰ -7 , ਪਠਾਨਕੋਟ- 7 , ਜਲੰਧਰ -11 , ਲੁਧਿਆਣਾ - 8 , ਮਾਨਸਾ -11 , ਮੋਗਾ - 4 , ਰੋਪੜ -3 , ਫਤਿਹਗੜ੍ਹ ਸਾਹਿਬ -2 ,  ਪਟਿਆਲਾ -1 , ਫਰੀਦਕੋਟ-2 , ਸ੍ਰੀ ਮੁਕਤਸਰ ਸਾਹਿਬ -1 ,ਬਰਨਾਲਾ -2 , ਕਪੂਰਥਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 11 ਮੌਤਾਂ ਹੋ ਚੁੱਕੀਆਂ ਹਨ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ।
-PTCNews

adv-img
adv-img