Sat, Apr 27, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ

Written by  Shanker Badra -- October 04th 2019 01:57 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ 5 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ 'ਚ ਹੋਈ ਹੈ। ਇਸ ਮੀਟਿੰਗ 'ਚ ਗੁਰੂ ਸਾਹਿਬ ਦਾ 550 ਪ੍ਰਕਾਸ਼ ਪੁਰਬ ਮਿਲ ਕੇ ਸਾਂਝੇ ਤੌਰ 'ਤੇ ਮਨਾਉਣ ਸਬੰਧੀ ਵਿਚਾਰਾਂ ਹੋਈਆਂ ਹਨ। [caption id="attachment_346511" align="aligncenter" width="300"]550th Parkash Purab celebrating About SGPC office Coordination Committee Meeting ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ[/caption] ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ 'ਚ ਹੋਈ ਹੈ ਅਤੇ ਆਸ ਹੈ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਹੀ ਮੰਚ 'ਤੇ ਮਿਲ ਕੇ ਮਨਾਇਆ ਜਾਵੇਗਾ। [caption id="attachment_346510" align="aligncenter" width="300"]550th Parkash Purab celebrating About SGPC office Coordination Committee Meeting ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ SGPC ਦਫ਼ਤਰ ਵਿਖੇ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ[/caption] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਤਾਲਮੇਲ ਕਮੇਟੀ ਦੀ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਡਾਕਟਰ ਰੂਪ ਸਿੰਘ ,ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਵਾਲੇ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ ਸਨ। -PTCNews


Top News view more...

Latest News view more...