550ਵਾਂ ਪ੍ਰਕਾਸ਼ ਪੁਰਬ: ਪੰਜਾਬ ‘ਚ 11 ਨਵੰਬਰ ਨੂੰ ‘ਗਜ਼ਟਿਡ ਛੁੱਟੀ’ ਦਾ ਐਲਾਨ

Holiday

550ਵਾਂ ਪ੍ਰਕਾਸ਼ ਪੁਰਬ: ਪੰਜਾਬ ‘ਚ 11 ਨਵੰਬਰ ਨੂੰ ‘ਗਜ਼ਟਿਡ ਛੁੱਟੀ’ ਦਾ ਐਲਾਨ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵੱਲੋਂ 11 ਨਵੰਬਰ ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਦਫਤਰ, ਬੋਰਡ, ਵਿੱਦਿਅਕ ਅਦਾਰੇ ਅਤੇ ਕਾਰਪੋਰਸ਼ਨ ਦਫਤਰ ਬੰਦ ਰਹਿਣਗੇ।

Holidayਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਇਸ ਦੇ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ ‘ਚ ਵੀ 11 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਲੇਸ਼ੀਆ ਦੇ ਨੌਜਵਾਨਾਂ ਵੱਲੋਂ ਆਰੰਭ ਕੀਤੀ ਮੋਟਰਸਾਈਕਲ ਰੈਲੀ ਪਹੁੰਚੀ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸੁਆਗਤ

Holidayਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

-PTC News