550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ 11ਵੇਂ ਦਿਨ ਵੀ ਕੀਤੇ ਗਏ “ਮੂਲ ਮੰਤਰ” ਦੇ ਜਾਪ

Mool Mantar

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ 11ਵੇਂ ਦਿਨ ਵੀ ਕੀਤੇ ਗਏ “ਮੂਲ ਮੰਤਰ” ਦੇ ਜਾਪ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਅੱਜ 11ਵੇਂ ਦਿਨ ਵੀ ਮੂਲ ਮੰਤਰ ਦੇ ਜਾਪ ਕੀਤੇ ਗਏ।

Mool Mantarਇਸ ਦੌਰਾਨ ਸੰਗਤਾਂ ਨੇ ਜਿਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੂਲ ਮੰਤਰ ਦੇ ਜਾਪ ਕੀਤੇ, ਉਥੇ ਹੀ ਓਂਟਾਰੀਓ, ਸੁਲਤਾਨਪੁਰ ਲੋਧੀ ਅਤੇ ਕੀਨੀਆ ‘ਚ ਵੀ ਸੰਗਤਾਂ ਵੱਲੋਂ ਜਾਪ ਕੀਤੇ ਗਏ ਹਨ।

Mool Mantarਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ‘ਚ 5 ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਹੋਇਆ ਸੀ ਕਿ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਰੋਜ਼ਾਨਾ ਸ਼ਾਮ 5 ਵਜੇ 10 ਮਿੰਟ ਲਈ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨ, ਜਿਸ ਦੇ ਚਲਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1 ਨਵੰਬਰ ਤੋਂ ਅਕਾਲ ਤਖਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ ਸੀ।

-PTC News