550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ 12ਵੇਂ ਦਿਨ ਵੀ ਕੀਤੇ ਗਏ “ਮੂਲ ਮੰਤਰ” ਦੇ ਜਾਪ
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ 12ਵੇਂ ਦਿਨ ਵੀ ਕੀਤੇ ਗਏ “ਮੂਲ ਮੰਤਰ” ਦੇ ਜਾਪ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਅੱਜ 12ਵੇਂ ਦਿਨ ਵੀ ਮੂਲ ਮੰਤਰ ਦੇ ਜਾਪ ਕੀਤੇ ਗਏ। ਇਸ ਦੌਰਾਨ ਸੰਗਤਾਂ ਨੇ ਜਿਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੂਲ ਮੰਤਰ ਦੇ ਜਾਪ ਕੀਤੇ, ਉਥੇ ਹੀ ਓਂਟਾਰੀਓ, ਸੁਲਤਾਨਪੁਰ ਲੋਧੀ ਅਤੇ ਦਿੱਲੀ ‘ਚ ਵੀ ਸੰਗਤਾਂ ਵੱਲੋਂ ਜਾਪ ਕੀਤੇ ਗਏ ਹਨ। ਹੋਰ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਡਨ ਸਮੇਤ ਵੱਖ-ਵੱਖ ਥਾਵਾਂ 'ਤੇ ਅੱਜ ਵੀ ਕੀਤੇ ਗਏ "ਮੂਲ ਮੰਤਰ" ਦੇ ਜਾਪ ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ‘ਚ 5 ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਹੋਇਆ ਸੀ ਕਿ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਰੋਜ਼ਾਨਾ ਸ਼ਾਮ 5 ਵਜੇ 10 ਮਿੰਟ ਲਈ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨ, ਜਿਸ ਦੇ ਚਲਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1 ਨਵੰਬਰ ਤੋਂ ਅਕਾਲ ਤਖਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ ਸੀ। -PTC News