Fri, Apr 19, 2024
Whatsapp

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

Written by  Jashan A -- October 30th 2019 06:05 PM
550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਦਿੱਤੇ ਜਾ ਰਹੇ ਹਨ। ਹੋਰ ਪੜ੍ਹੋ: ਜਲੰਧਰ ਦੇ ਇਸ ਬਜ਼ੁਰਗ ਸਿੱਖ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਭਾਸ਼ਾਵਾਂ 'ਚ ਲਿਖੀ ਕਿਤਾਬ, ਦੇਖੋ ਤਸਵੀਰਾਂ ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦੇ ਦਿੱਤੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਜਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਕਰਵਾਏ ਜਾਣ ਵਾਲੇ ਸਾਂਝੇ ਸਮਾਗਮਾਂ ਵਿਚ ਵੱਧ ਤੋਂ ਵੱਧ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਸ਼ਮੂਲੀਅਤ ਲਈ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਖ਼ਾਸ ਮੌਕਾ ਦੱਸਦਿਆਂ ਇਸ ਪੁਰਬ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਸਮਾਗਮ ਸਮੇਂ ਸ਼ਾਮਲ ਹੋਣ ਦਾ ਭੋਰਸਾ ਵੀ ਜਿਤਾਇਆ ਹੈ। -PTC News


Top News view more...

Latest News view more...