ਮੁੱਖ ਖਬਰਾਂ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਨਿਭਾਈ ਸੇਵਾ

By Jashan A -- November 08, 2019 1:24 pm -- Updated:November 08, 2019 1:26 pm

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਨਿਭਾਈ ਸੇਵਾ,ਸ੍ਰੀ ਕਰਤਾਰਪੁਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਸੇਵਾ ਨਿਭਾਈ।

Sri Kartarpur Sahib ਮਿਲੀ ਜਾਣਕਾਰੀ ਮੁਤਾਬਕ ਚੋਲਾ ਸਾਹਿਬ ਦੀ ਸੇਵਾ ਤੋਂ ਪਹਿਲਾਂ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭਾਰਤ ਤੋਂ ਜਥੇ ਨਾਲ ਗਈਆਂ ਹੋਰ ਸੰਗਤਾਂ ਮੌਜੂਦ ਰਹੀਆਂ।

Sri Kartarpur Sahib ਦਰਸ਼ਨਾਂ ਲਈ ਪਾਕਿ ਗਈਆਂ ਸੰਗਤਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਥੇ ਪਹੁੰਚ ਕੇ ਬਹੁਤ ਜ਼ਿਆਦਾ ਵਧੀਆ ਲੱਗ ਰਿਹਾ ਹੈ ਤੇ ਉਹ ਇਸ ਪਾਵਨ ਧਰਤੀ 'ਤੇ ਆ ਕੇ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਨ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਫਲ਼ੈਰੋ ਬਰੇਸ਼ੀਆ ਵਿਖੇ ਬਾਬੇ ਨਾਨਕ ਦੇ ਜੀਵਨ ਨਾਲ ਸਬੰਧਿਤ ਲਗਾਈ ਜਾ ਰਹੀ ਹੈ ਚਿੱਤਰ ਪ੍ਰਦਰਸ਼ਨੀ

ਉਥੇ ਹੀ ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਬਹੁਤ ਸ਼ਾਨਦਾਰ ਦਿਖ ਪ੍ਰਦਾਨ ਕੀਤੀ ਗਈ ਹੈ ਅਤੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਦੁਆਰਾਂ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

Sri Kartarpur Sahibਤੁਹਾਨੂੰ ਦੱਸ ਦਈਏ ਕਿ ਬੀਤੀ 5 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸੀ,ਜੋ ਪਾਕਿ ਸਥਿਤ ਸਾਰੇ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਇਹ ਜਥਾ 13 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ।

Sri Kartarpur Sahibਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।

-PTC News

  • Share