Sat, Apr 27, 2024
Whatsapp

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਡਨ ਸਮੇਤ ਵੱਖ-ਵੱਖ ਥਾਵਾਂ 'ਤੇ ਅੱਜ ਵੀ ਕੀਤੇ ਗਏ "ਮੂਲ ਮੰਤਰ" ਦੇ ਜਾਪ

Written by  Jashan A -- November 10th 2019 05:29 PM
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਡਨ ਸਮੇਤ ਵੱਖ-ਵੱਖ ਥਾਵਾਂ 'ਤੇ ਅੱਜ ਵੀ ਕੀਤੇ ਗਏ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਡਨ ਸਮੇਤ ਵੱਖ-ਵੱਖ ਥਾਵਾਂ 'ਤੇ ਅੱਜ ਵੀ ਕੀਤੇ ਗਏ "ਮੂਲ ਮੰਤਰ" ਦੇ ਜਾਪ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਡਨ ਸਮੇਤ ਵੱਖ-ਵੱਖ ਥਾਵਾਂ 'ਤੇ ਅੱਜ ਵੀ ਕੀਤੇ ਗਏ "ਮੂਲ ਮੰਤਰ" ਦੇ ਜਾਪ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆਂ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਅੱਜ 10ਵੇਂ ਦਿਨ ਵੀ ਮੂਲ ਮੰਤਰ ਦੇ ਜਾਪ ਕੀਤੇ ਗਏ ਹਨ। ਇਸ ਦੌਰਾਨ ਸੰਗਤਾਂ ਨੇ ਜਿਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੂਲ ਮੰਤਰ ਦੇ ਜਾਪ ਕੀਤੇ, ਉਥੇ ਹੀ ਲੰਡਨ, ਸੁਲਤਾਨਪੁਰ ਲੋਧੀ ‘ਚ ਵੀ ਸੰਗਤਾਂ ਵੱਲੋਂ ਜਾਪ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ‘ਚ ਸੰਗਤਾਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਗੁਰੂ ਦੀ ਹਜ਼ੂਰੀ ਵਿੱਚ ਮੂਲ ਮੰਤਰ ਦੇ ਜਾਪ ਕੀਤੇ ਹਨ। ਹੋਰ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ, SGPC ਵੱਲੋਂ ਕੀਤਾ ਗਿਆ ਸਨਮਾਨਿਤ ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ‘ਚ 5 ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਹੋਇਆ ਸੀ ਕਿ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਰੋਜ਼ਾਨਾ ਸ਼ਾਮ 5 ਵਜੇ 10 ਮਿੰਟ ਲਈ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨ, ਜਿਸ ਦੇ ਚਲਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1 ਨਵੰਬਰ ਤੋਂ ਅਕਾਲ ਤਖਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ ਸੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ ਅਤੇ ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। -PTC News


Top News view more...

Latest News view more...