Fri, Apr 26, 2024
Whatsapp

550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਮਨੋਹਰ ਲਾਲ ਖੱਟਰ

Written by  Jashan A -- November 11th 2019 05:27 PM
550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਮਨੋਹਰ ਲਾਲ ਖੱਟਰ

550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਮਨੋਹਰ ਲਾਲ ਖੱਟਰ

550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਮਨੋਹਰ ਲਾਲ ਖੱਟਰ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ। Sultanpur Lodhiਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਮਨੁੱਖਤਾ ਦੇ ਗੁਰੂ ਸਨ। ਹੋਰ ਪੜ੍ਹੋ: ਖੇਮਕਰਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ) Sultanpur Lodhiਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਮਹਿੰਦਰ ਸਿੰਘ ਆਦਿ ਹਾਜ਼ਰ ਸਨ। Sultanpur Lodhiਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। -PTC News  


Top News view more...

Latest News view more...