Sat, May 11, 2024
Whatsapp

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 23 ਅਕਤੂਬਰ ਨੂੰ ਕਰਾਈਆਂ ਜਾਣਗੀਆਂ ਖ਼ਾਲਸਈ ਖੇਡਾਂ: ਭਾਈ ਲੌਂਗੋਵਾਲ

Written by  Jashan A -- October 17th 2019 05:03 PM
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 23 ਅਕਤੂਬਰ ਨੂੰ ਕਰਾਈਆਂ ਜਾਣਗੀਆਂ ਖ਼ਾਲਸਈ ਖੇਡਾਂ: ਭਾਈ ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 23 ਅਕਤੂਬਰ ਨੂੰ ਕਰਾਈਆਂ ਜਾਣਗੀਆਂ ਖ਼ਾਲਸਈ ਖੇਡਾਂ: ਭਾਈ ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 23 ਅਕਤੂਬਰ ਨੂੰ ਕਰਾਈਆਂ ਜਾਣਗੀਆਂ ਖ਼ਾਲਸਈ ਖੇਡਾਂ: ਭਾਈ ਲੌਂਗੋਵਾਲ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਕਾਲਜਾਂ ਦੀਆਂ ਖ਼ਾਲਸਈ ਖੇਡਾਂ 23 ਤੋਂ 25 ਅਕਤੂਬਰ ਤੱਕ ਬੱਬਰ ਅਕਾਲੀ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਈਆਂ ਜਾਣਗੀਆਂ। ਇਹ ਫੈਸਲਾ ਇਥੇ 27 ਸੈਕਟਰ ਸਥਿਤ ਕਲਗੀਧਰ ਨਿਵਾਸ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਵੱਖ-ਵੱਖ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਕੁਝ ਖਿਡਾਰੀਆਂ ਨੂੰ ਸਨਮਾਨਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਖ਼ਾਸ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਦੀਆਂ ਖ਼ਾਲਸਈ ਖੇਡਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਹੋਰ ਪੜ੍ਹੋ: ਗੁਰਦੁਆਰਾ ਜੋਤੀ ਸਰੂਪ ਦੇ ਕਥਾਵਾਚਕ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ ਉਨ੍ਹਾਂ ਦੱਸਿਆ ਕਿ ਇਹ ਖੇਡਾਂ 23 ਤੋਂ 25 ਅਕਤੂਬਰ ਨੂੰ ਬੱਬਰ ਅਕਾਲੀ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਣਗੀਆਂ। ਇਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਕਾਲਜਾਂ ਦੇ ਸਾਬਤ ਸੂਰਤ ਖਿਡਾਰੀ ਹਿੱਸਾ ਲੈਣਗੇ। ਵੱਖ-ਵੱਖ ਖੇਡਾਂ ਤੋਂ ਇਲਾਵਾ ਬਾਣੀ ਅਤੇ ਬਾਣੇ ਦੀ ਖੇਡ ਸਿੱਖ ਮਾਰਸ਼ਲ ਆਰਟ ਗਤਕਾ ਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਰਹੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਤਾਈਕਵਾਂਡੋਂ ਖੇਡ ਵਿੱਚੋਂ ਗੋਲਡ ਮੈਡਲ ਹਾਸਲ ਕਰਨ ਵਾਲੇ ਪਟਿਆਲਾ ਨੇੜਲੇ ਭੁਨਰਹੇੜੀ ਪਿੰਡ ਦੇ ਵਸਨੀਕ ਰਵਿੰਦਰ ਸਿੰਘ ਨੂੰ ਉਸ ਦੀ ਪ੍ਰਾਪਤੀ ਬਦਲੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਗੁਰੂ ਨਾਨਕ ਖਾਲਸ ਕਾਲਜ ਡਰੋਲੀ ਕਲਾਂ ਜਲੰਧਰ ਦੀ ਵਿਦਿਆਰਥਣ ਲਕਸ਼ਮੀ ਨੂੰ ਵੀ ਕਰਾਸ ਕੰਟਰੀ ਓਪਨ ਪੰਜਾਬ ਵਿੱਚੋਂ ਸੋਨੇ ਦਾ ਤਮਗਾ, ਐਥਲੈਟਿਕ ਮੀਟ 1500 ਮੀਟਰ ਵਿੱਚੋਂ ਚਾਂਦੀ ਦਾ ਤਮਗਾ ਹਾਸਲ ਕਰਨ ਬਦਲੇ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਟਰੱਸਟ ਵਿਭਾਗ ਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮਸਲੇ ਵੀ ਵਿਚਾਰੇ ਗਏ ਅਤੇ ਲੋੜੀਂਦੀ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਭਲਵਾਨ, ਜਗਜੀਤ ਸਿੰਘ ਤਲਵੰਡੀ, ਅਮਰੀਕ ਸਿੰਘ ਵਿਛੋਆ, ਸ਼ਿੰਗਾਰਾ ਸਿੰਘ ਲੋਹੀਆ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਲਖਬੀਰ ਸਿੰਘ, ਦਰਸ਼ਨ ਸਿੰਘ ਪੀ.ਏ., ਮੈਨੇਜਰ ਜਗੀਰ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...