ਮੁੱਖ ਖਬਰਾਂ

ਭਾਰੀ ਮਾਤਰਾ 'ਚ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਣੇ 6 ਗੈਂਗਸਟਰ ਗ੍ਰਿਫ਼ਤਾਰ

By Ravinder Singh -- August 29, 2022 6:21 pm

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਜੱਗੂ ਭਗਵਾਨਪੁਰੀਏ ਦੇ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ਉਤੇ ਦਿਹਾਤੀ ਪੁਲਿਸ ਵੱਲੋਂ ਪਿਛਲੇ ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਵਿਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਏ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਪੰਜ ਹਥਿਆਰ ਤੇ ਡੇਢ ਕਿਲੋ ਹੈਰੋਇਨ ਤੇ ਤਿੰਨ ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਭਾਰੀ ਮਾਤਰਾ 'ਚ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਣੇ 6 ਗੈਂਗਸਟਰ ਗ੍ਰਿਫ਼ਤਾਰਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਉਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਕਾਬੂ ਕਰਕੇ ਕਈ ਡਿਕੈਤੀਆਂ ਨੂੰ ਟਾਲਿਆ ਗਿਆ ਹੈ। ਇਹ ਗੈਂਗਸਟਰ ਲੋਕਾਂ ਕੋਲੋਂ ਫਿਰੌਤੀਆਂ ਵੀ ਮੰਗਦੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹਰਵਿੰਦਰ ਸਿੰਘ ਉਰਫ ਕਾਲੂ, ਆਕਾਸ਼ , ਸੰਦੀਪ ਉਰਫ ਸੀਪਾ,ਰਾਜਾ, ਬਲਰਾਜ ਤੇ ਦਵਿੰਦਰ ਉਰਫ਼ ਰਾਣਾ ਇਹ ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਵਿੰਦਰ ਆਕਾਸ਼ ਤੇ ਸੰਦੀਪ ਤਕਰੀਬਨ ਪਿਛਲੇ ਕਾਫ਼ੀ ਸਮੇਂ ਤੋਂ ਅੰਮ੍ਰਿਤਸਰ ਦੇ ਨੇੜਲੇ ਪਿੰਡਾਂ 'ਚ ਫਿਰੌਤੀ ਰੈਕੇਟ ਚਲਾ ਰਹੇ ਸਨ ਤੇ ਇਨ੍ਹਾਂ ਦੇ ਪਤੇ ਉਤੇ ਵੱਖ-ਵੱਖ ਕੈਲੀਬਰ ਤੇ ਛੋਟੇ ਹਥਿਆਰ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਹਰਵਿੰਦਰ ਮੱਤੇਵਾਲ ਦੇ ਇਲਾਕੇ ਵਿੱਚ ਆਪਣਾ ਗਿਰੋਹ ਚਲਾ ਰਿਹਾ ਹੈ। ਇਸ ਦੇ ਬਾਕੀ ਗਿਰੋਹ ਦੇ ਮੈਂਬਰਾਂ ਦੀ ਵੀ ਪਛਾਣ ਕਰ ਲਈ ਗਈ ਹੈ। ਜਲਦ ਹੀ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਇਹ ਵੀ ਪੜ੍ਹੋ : ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ

ਉਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਹਨ। ਐੱਸਐੱਸਪੀ ਦਿਹਾਤੀ ਨੇ ਦੱਸਿਆ ਕਿ ਰਾਜਾ ਬਲਰਾਜ ਤੇ ਦਵਿੰਦਰ ਦਿੱਲੀ ਤੱਕ ਨਸ਼ਾ ਤਸਕਰੀ ਕਰਦੇ ਆ ਰਹੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਦੂਜੇ ਰਾਜਾਂ ਵਿੱਚ ਹੀ ਇਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ ਵੱਲੋਂ ਫਿਰੌਤੀ ਦੀਆਂ ਫੋਨ ਕਾਲਾਂ ਬਾਰੇ ਸੂਚਨਾ ਦੇਣ ਲਈ ਲੋਕ ਖ਼ੁਦ ਅੱਗੇ ਆ ਰਹੇ ਹਨ। ਉਨ੍ਹਾਂ ਨੇ ਵੇਖਿਆ ਕਿ ਪੁਲਿਸ ਦੇ ਕੰਮਕਾਜ ਪ੍ਰਤੀ ਲੋਕਾਂ ਦੀ ਧਾਰਨਾ ਵਿਚ ਕਾਫੀ ਤਬਦੀਲੀ ਪਾਈ ਜਾ ਰਹੀ ਹੈ ਇਹ ਬਹੁਤ ਮਹੱਤਵਪੂਰਨ ਕਦਮ ਹੈ।

-PTC News

 

  • Share