ਜਲੰਧਰ 'ਚ 2 ਡਾਕਟਰਾਂ ਸਮੇਤ 6 ਹੋਰ ਕੋਰੋਨਾ ਪਾਜ਼ੀਟਿਵ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 173

By Shanker Badra - May 10, 2020 3:05 pm

ਜਲੰਧਰ 'ਚ 2 ਡਾਕਟਰਾਂ ਸਮੇਤ 6 ਹੋਰ ਕੋਰੋਨਾ ਪਾਜ਼ੀਟਿਵ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 173:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਜਲੰਧਰ 'ਚ ਅੱਜ ਕੋਰੋਨਾ ਤੋਂ ਪੀੜਤ 6 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 173 ਹੋ ਗਈ ਹੈ। ਇਸ ਦੌਰਾਨ ਪਾਜ਼ੀਟਿਵ ਆਏ 6 ਵਿਅਕਤੀਆਂ 'ਚੋਂ 4 ਨਿੱਜੀ ਹਸਪਤਾਲ ਦੇ ਦੋ ਡਾਕਟਰ ਤੇ ਦੋ ਸਟਾਫ ਮੈਂਬਰ ਹਨ ਜਦੋਂਕਿ ਦੋ ਮਰੀਜ਼ ਬਸਤੀ ਸ਼ੇਖ ਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂਆ ਵਿਚੋਂ 48 ਦੀ ਰਿਪੋਰਟ ਨੈਗੇਟਿਵ ਆਈ ਹੈ।

ਇਥੇ ਕੁਆਰੰਟੀਨ ਕੀਤੇ ਗਏ ਬਾਹਰੀ ਜ਼ਿਲ੍ਹਿਆਂ ਦੇ ਮਰੀਜ਼ਾਂ ਵਿਚੋਂ ਇਕ ਗੁਰਦਾਸਪੁਰ ਤੇ ਇਕ ਕਪੂਰਥਲੇ ਦਾ ਰਹਿਣ ਵਾਲਾ ਹੈ ਜੋ ਕਿ ਪਾਜ਼ੇਟਿਵ ਆਏ ਹਨ। ਇਸ ਦੇ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ 1 ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ,ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 128 ਹੋ ਗਈ ਹੈ।
-PTCNews

adv-img
adv-img