Fri, Apr 19, 2024
Whatsapp

ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

Written by  Riya Bawa -- November 02nd 2021 03:23 PM -- Updated: November 02nd 2021 03:28 PM
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਲਖਨਊ: ਉੱਤਰ ਪ੍ਰਦੇਸ਼ 'ਚ ਗਾਜ਼ੀਪੁਰ ਜ਼ਿਲੇ ਦੇ ਅਹਿਰੋਲੀ-ਸੁਰਤਾਪੁਰ 'ਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੱਕ ਡਰਾਈਵਰ ਨੇ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਕੋਸ਼ਿਸ਼ ਵਿੱਚ ਟਰੱਕ ਬੇਕਾਬੂ ਹੋ ਕੇ ਚਾਹ ਦੀ ਦੁਕਾਨ ਵਿੱਚ ਜਾ ਵੜਿਆ। ਉਥੇ ਮੌਜੂਦ 10 ਲੋਕ ਇਸ ਦੀ ਲਪੇਟ ਵਿਚ ਆ ਗਏ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 6 ਗੰਭੀਰ ਜ਼ਖਮੀ ਹੋ ਗਏ। [caption id="attachment_542486" align="aligncenter" width="300"] =[/caption] ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਲੋਕਾਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਮੌਕੇ 'ਤੇ ਰੌਲਾ ਪੈ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਪੁਲਸ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ। ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਅਹਰੌਲੀ ਸੁਰਤਾਪੁਰ ਦੇ ਰਹਿਣ ਵਾਲੇ ਹਨ। ਪਿੰਡ ਵਾਸੀਆਂ ਨੇ ਮੌਕੇ ’ਤੇ ਪੰਜ ਲਾਸ਼ਾਂ ਸੜਕ ’ਤੇ ਰੱਖ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਐਸਡੀਐਮ ਮੁਹੰਮਦਾਬਾਦ ਅਤੇ ਇੰਸਪੈਕਟਰ ਸਮੇਤ ਕਈ ਅਧਿਕਾਰੀ ਮੌਕੇ 'ਤੇ ਮੌਜੂਦ ਹਨ।

  -PTC News

Top News view more...

Latest News view more...