Fri, Apr 19, 2024
Whatsapp

ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ : ਓਮ ਪ੍ਰਕਾਸ਼ ਸੋਨੀ

Written by  Shanker Badra -- July 06th 2021 09:14 AM
ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ :  ਓਮ ਪ੍ਰਕਾਸ਼  ਸੋਨੀ

ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ : ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ : ਸਰਕਾਰੀ ਮੈਡੀਕਲ ਕਾਲਜ ਵਿਖੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਕੋਰੋਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ ਅਤੇ ਤੀਜ਼ੀ ਲਹਿਰ ਦੇ ਸੰਭਾਵਿਤ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚੋਕਸ ਰਹਿਣ ਦੇ ਆਦੇਸ਼ ਦਿੱਤੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਸੀਂ ਕੋਰੋਨਾ ਮਹਾਂਮਾਰੀ ਤੇ ਕਾਫੀ ਹੱਦ ਤੱਕ ਕਾਬੂ ਪਾਉਣ ਵਿੱਚ ਸਫਲ ਹੋਏ ਹਾਂ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕੋਰੋਨਾ ਦੇ ਮਰੀਜਾਂ ਵਿੱਚ ਕਾਫੀ ਕਮੀ ਆਈ ਹੈ ਅਤੇ ਹੁਣ ਤੱਕ ਪੰਜਾਬ ਵਿੱਚ 7928426 ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿੰਨਾਂ ਵਿੱਚੋਂ 334065 ਲੋਕ ਪਾਜ਼ੀਟਿਵ ਪਾਏ ਗਏ ਹਨ। [caption id="attachment_512606" align="aligncenter" width="301"] ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ : ਓਮ ਪ੍ਰਕਾਸ਼ ਸੋਨੀ[/caption] ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ ਉਨ੍ਹਾਂ ਦੱਸਿਆ ਕਿ ਰਾਜ ਵਿੱਚ 5322 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਅੱਜ ਤੱਕ ਤਿੰਨ ਮੈਡੀਕਲ ਕਾਲਜਾਂ ਵਿੱਚ 64 ਦੇ ਕਰੀਬ ਕੋਰੋਨਾ ਮਰੀਜ਼ ਦਾਖਲ ਹਨ। ਸੋਨੀ ਨੇ ਜ਼ਿਲ੍ਹੇ ਦੀ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਤੱਕ 6 ਲੱਖ 2 ਹਜ਼ਾਰ ਵਿਅਕਤੀਆਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ ਅਤੇ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਵਿੱਚ ਕਾਫੀ ਕਮੀ ਪਾਈ ਗਈ ਹੈ। ਸੋਨੀ ਨੇ ਕਿਹਾ ਕਿ ਇਹ ਬੜਾ ਚੰਗਾ ਸੰਕੇਤ ਹੈ ਕਿ ਲੋਕ ਖੁਦ ਵੈਕਸੀਨ ਲਗਾਉਣ ਲਈ ਆ ਰਹੇ ਹਨ ਅਤੇ ਪਿਛਲੇ ਦਿਨੀਂ ਪੂਰੇ ਜ਼ਿਲ੍ਹੇ ਵਿੱਚ 250 ਸਥਾਨਾਂ 'ਤੇ ਇਕ ਹੀ ਦਿਨ ਵਿੱਚ 42000 ਤੋਂ ਵਧੇਰੇ ਵਿਅਕਤੀਆਂ ਨੇ ਕੋਰੋਨਾ ਵੈਕਸੀਨ ਲਗਾਈ ਹੈ। [caption id="attachment_512605" align="aligncenter" width="300"] ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ : ਓਮ ਪ੍ਰਕਾਸ਼ ਸੋਨੀ[/caption] ਸੋਨੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਿੱਚ ਵੈਕਸੀਨ ਮਿਲ ਰਹੀ ਹੈ ਅਤੇ ਜੋ ਵੈਕਸੀਨ ਉਨ੍ਹਾਂ ਵੱਲੋਂ ਇਕ ਹਫਤੇ ਲਈ ਦਿੱਤੀ ਜਾਂਦੀ ਹੈ ਉਸ ਨੂੰ 4 ਦਿਨ ਵਿੱਚ ਮੁਕੰਮਲ ਕਰ ਦਿੱਤਾ ਜਾਂਦਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਨੀ ਨੇ ਕਿਹਾ ਕਿ ਤੀਜੀ ਲਹਿਰ ਦੇ ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਕਿ ਤੀਜੀ ਲਹਿਰ ਨਾ ਹੀ ਆਵੇ ਪਰ ਜੇਕਰ ਆਉਂਦੀ ਹੈ ਤਾਂ ਇਸ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਇਸ ਮੌਕੇ ਸੋਨੀ ਨੇ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਕਿ ਕੋਰੋਨਾ ਦੀ ਟੈਸਟਿੰਗ ਨੂੰ ਵਧਾਇਆ ਜਾਵੇ। [caption id="attachment_512604" align="aligncenter" width="275"] ਅੰਮ੍ਰਿਤਸਰ ਜ਼ਿਲ੍ਹੇ 'ਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ : ਓਮ ਪ੍ਰਕਾਸ਼ ਸੋਨੀ[/caption] ਪੜ੍ਹੋ ਹੋਰ ਖ਼ਬਰਾਂ : ਕਲਯੁੱਗੀ ਬੇਟੇ ਵੱਲੋਂ ਬਜ਼ੁਰਗ ਮਾਂ ਦੀ ਚੱਪਲਾਂ ਨਾਲ ਕੁੱਟਮਾਰ , ਮਗਰੋਂ ਮਾਂ ਨੂੰ ਘਰੋਂ ਕੱਢ ਦਿੱਤਾ ਬਾਹਰ ਇਸ ਮੌਕੇ ਸੋਨੀ ਨੈ ਮੈਡੀਕਲ ਕਾਲਜ ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਟ ਕੈਂਸਰ ਇੰਸਟੀਚਿਊਟ ਦਾ ਕੰਮ 90 ਫੀਸਦੀ ਤੋਂ ਜਿਆਦਾ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਨੂੰ ਲੋਕਾਂ ਦੇ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਸਰ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਪੀ:ਜੀ:ਆਈ ਜਾਂ ਦਿੱਲੀ ਜਾਣ ਦੀ ਕੋਈ ਜਰੂਰਤ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਆਧੁਨਿਕ ਮਸ਼ੀਨਾ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਸਰ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਨਜਦੀਕੀ ਰਾਜਾਂ ਦੇ ਲੋਕ ਵੀ ਇਥੇ ਆ ਕੇ ਆਪਣਾ ਇਲਾਜ ਕਰਵਾ ਸਕਣਗੇ। ਸੋਨੀ ਨੇ ਕੋਵਿਡ 19 ਮਹਾਂਮਾਰੀ ਦਾ ਡੱਟ ਕੇ ਮੁਕਾਬਲਾ ਕਰਨ ਤੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਨੂੰ ਵਧਾਈ ਦਿੱਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅਸੀਂ ਇਸ ਮਹਾਂਮਾਰੀ ਤੇ ਕਾਬੂ ਪਾ ਸਕੇ ਹਾਂ। -PTCNews


Top News view more...

Latest News view more...