Thu, Apr 25, 2024
Whatsapp

ਕੁੜੀ ਨੇ ਜਿਸ ਮੁੰਡੇ ਨਾਲ ਕਰਵਾਈ ਲਵ ਮੈਰਿਜ, ਹੁਣ ਓਸੇ ਨੇ ਹੀ ਉਜਾੜਿਆ ਹੱਸਦਾ ਵੱਸਦਾ ਘਰ

Written by  Riya Bawa -- November 10th 2021 02:11 PM
ਕੁੜੀ ਨੇ ਜਿਸ ਮੁੰਡੇ ਨਾਲ ਕਰਵਾਈ ਲਵ ਮੈਰਿਜ, ਹੁਣ ਓਸੇ ਨੇ ਹੀ ਉਜਾੜਿਆ ਹੱਸਦਾ ਵੱਸਦਾ ਘਰ

ਕੁੜੀ ਨੇ ਜਿਸ ਮੁੰਡੇ ਨਾਲ ਕਰਵਾਈ ਲਵ ਮੈਰਿਜ, ਹੁਣ ਓਸੇ ਨੇ ਹੀ ਉਜਾੜਿਆ ਹੱਸਦਾ ਵੱਸਦਾ ਘਰ

ਬਰਨਾਲਾ: ਬਰਨਾਲਾ ਦੇ ਸੇਖਾ ਰੋਡ ਨੰਬਰ ਪੰਜ ਵਾਲੀ ਗਲੀ 'ਚ ਪਤੀ ਵੱਲੋਂ ਪਤਨੀ ਨੂੰ ਡੰਡੇ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਕੁਝ ਦਿਨਾਂ ਤੋਂ ਪਤੀ ਆਪਣੀ ਪਤਨੀ 'ਤੇ ਸ਼ੱਕ ਕਰਨ ਲੱਗ ਪਿਆ ਸੀ ਅਤੇ ਪਤਨੀ ਦੇ ਪਰਿਵਾਰਕ ਮੈਂਬਰਾਂ ਤੋਂ ਪੈਸਿਆਂ ਦੀ ਮੰਗ ਕਰਦਾ ਸੀ, ਜਿਸ ਕਾਰਨ ਅੱਜ ਹਨੀ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਦੇ ਮੁਤਾਬਿਕ 6 ਮਹੀਨੇ ਪਹਿਲਾਂ ਮੁੰਡੇ ਨੇ ਕੁੜੀ ਨੂੰ ਘਰੋਂ ਭਜਾ ਕੇ ਉਸ ਦੇ ਨਾਲ ਵਿਆਹ ਕੀਤਾ ਸੀ, ਮੰਗਲਵਾਰ ਸ਼ਾਮ ਨੂੰ ਉਸੇ ਕੁੜੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਕੁੜੀ ਦੇ ਪਿਤਾ ਰਾਜੇਸ਼ ਨੇ ਦੋਸ਼ ਲਗਾਇਆ ਕਿ ਉਸ ਦੀ ਧੀ ਨੂੰ ਹਨੀ ਨਾਮਕ ਮੁੰਡਾ ਜੋ ਆਪਣੇ ਆਪ ਨੂੰ ਬਦਮਾਸ਼ ਕਹਿੰਦਾ ਹੈ ਉਹ ਉਸ ਨੂੰ ਹਥਿਆਰਾਂ ਦੇ ਜ਼ੋਰ 'ਤੇ ਘਰੋਂ ਭਜਾ ਕੇ ਲੈ ਗਿਆ ਸੀ। ਉਸ ਨੇ ਪੂਰੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਦੇ ਚੱਲਦੇ ਉਸ ਦੀ ਕੁੜੀ ਨੇ ਉਸ ਦੇ ਨਾਲ ਵਿਆਹ ਕਰ ਲਿਆ ਸੀ। ਹੁਣ ਉਹ ਅਕਸਰ ਪਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਉਸ ਦੀ ਕੁੜੀ 5 ਮਹੀਨੇ ਦੀ ਗਰਭਵਤੀ ਸੀ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਆਪਣੀ ਮਰਜ਼ੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਸੀ ਪਰ ਉਨ੍ਹਾਂ ਦੀ ਲੜਕੀ ਦਾ ਪਤੀ ਉਨ੍ਹਾਂ ਦੀ ਲੜਕੀ ਦੀ ਲਗਾਤਾਰ ਕੁੱਟਮਾਰ ਕਰਦਾ ਸੀ ਅਤੇ ਪੈਸਿਆਂ ਦੀ ਮੰਗ ਨੂੰ ਲੈ ਕੇ ਲੜਾਈ-ਝਗੜਾ ਵੀ ਕਰਦਾ ਸੀ। ਇਸ ਬਾਰੇ ਦੋਵਾਂ ਵਿਚਕਾਰ ਇਸ ਘਟਨਾ ਦੇ ਚੱਲਦਿਆਂ ਹਨੀ ਵੱਗ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਨਿਸ਼ਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਡੰਡੇ ਨਾਲ ਉਸ ਦੇ ਸਿਰ 'ਤੇ ਵਾਰ ਕਰ ਦਿੱਤਾ, ਜਿਸ ਨਾਲ ਨਿਸ਼ਾ ਕੁਮਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਨਿਸ਼ਾ ਕੁਮਾਰੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਹੈ, ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਲੜਕੀ 5 ਮਹੀਨੇ ਦੀ ਗਰਭਵਤੀ ਸੀ। ਇਸ ਲਈ ਇਹ ਦੋਹਰਾ ਕਤਲ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। -PTC News


Top News view more...

Latest News view more...