ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ 6 ਸਾਲਾ ਬੱਚੀ ਲਾਪਤਾ , ਮਚਿਆ ਹੜਕੰਪ
ਸ੍ਰੀ ਗੋਇੰਦਵਾਲ ਸਾਹਿਬ : ਤਿੰਨ ਦਿਨ ਪਹਿਲਾਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ 6 ਸਾਲਾ ਬੱਚੀ ਪਰਵੀਨ ਕੌਰ ਦਾ ਭੇਤਭਰੇ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ , ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।
[caption id="attachment_554968" align="aligncenter" width="275"] ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ 6 ਸਾਲਾ ਬੱਚੀ ਲਾਪਤਾ , ਮਚਿਆ ਹੜਕੰਪ[/caption]
ਇਸ ਦੌਰਾਨ ਲਾਪਤਾ ਬੱਚੀ ਦੀ ਮਾਂ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨਾਲ ਅਣਬਣ ਕਾਰਨ ਉਹ ਆਪਣੀ ਲੜਕੀ ਨਾਲ ਕਸਬੇ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਹੈ। ਬੀਤੇ ਮੰਗਲਵਾਰ ਉਸ ਦੀ 6 ਸਾਲਾ ਬੱਚੀ ਪਰਵੀਨ ਕੌਰ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਪਰ ਵਾਪਸ ਨਹੀਂ ਆਈ।
[caption id="attachment_554965" align="aligncenter" width="300"]
ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ 6 ਸਾਲਾ ਬੱਚੀ ਲਾਪਤਾ , ਮਚਿਆ ਹੜਕੰਪ[/caption]
ਬੱਚੀ ਦੀ ਮਾਂ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਬੱਚੀ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਹੈ। ਸੰਦੀਪ ਕੌਰ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕੋਈ ਉਸ ਦੀ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਹਰਵਿੰਦਰ ਸਿੰਘ ਵਿਰਕ ਨੂੰ ਲੜਕੀ ਦੀ ਭਾਲ ਲਈ ਮਦਦ ਦੀ ਅਪੀਲ ਕੀਤੀ ਹੈ।
[caption id="attachment_554969" align="aligncenter" width="301"]
ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ 6 ਸਾਲਾ ਬੱਚੀ ਲਾਪਤਾ , ਮਚਿਆ ਹੜਕੰਪ[/caption]
ਓਧਰ ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਿੱਤੀ ਗਈ ਹੈ। ਇਸ ਸਬੰਧੀ ਜਾਂਚ ਅਧਿਕਾਰੀ ਏਐਸਆਈ ਹਰਭਜਨ ਸਿੰਘ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਲੜਕੀ ਦੀ ਭਾਲ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews