Thu, Apr 25, 2024
Whatsapp

65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ

Written by  Jashan A -- June 09th 2019 10:17 AM
65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ

65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ

65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ,ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ।ਤਕਰੀਬਨ 65 ਘੰਟੇ ਦਾ ਸਮਾਂ ਬੀਤ ਚੁੱਕਾ ਹੈ ਤੇ ਅਜੇ ਵੀ ਫਤਿਹਵੀਰ ਨੂੰ ਬਚਾਉਣ ਲਈ ਰੈਸਕਿਊ ਟੀਮਾਂ ਦੇ ਹੱਥ ਖਾਲੀ ਹਨ। [caption id="attachment_304654" align="aligncenter" width="300"]sng 65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ[/caption] ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਹਨ। ਭਾਵੇ ਕਿ ਅੱਜ ਸਵੇਰੇ 5 ਵਜੇ ਰੈਸਕਿਊ ਆਪ੍ਰੇਸ਼ਨ ਰੁਕ ਗਿਆ ਸੀ, ਪਰ ਲੋਕਾਂ ਦੀ ਮਦਦ ਨਾਲ ਇੱਕ ਵਾਰ ਫਿਰ ਫਤਿਹ ਨੂੰ ਬਚਾਉਣ ਲਈ ਆਪ੍ਰੇਸ਼ਨ ਚਾਲੂ ਕਰ ਦਿੱਤਾ ਗਿਆ ਹੈ। ਹੋਰ ਪੜ੍ਹੋ:ਥਾਈਲੈਂਡ ਦੀ ਗੁਫਾ ‘ਚ ਫੁੱਟਬਾਲ ਟੀਮ ਨੂੰ ਬਚਾਉਣ ਦੌਰਾਨ ਵਾਪਰਿਆ ਹਾਦਸਾ, 1 ਦੀ ਮੌਤ ਸਥਾਨਕ ਲੋਕਾਂ ਅਤੇ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਫਤਿਹ ਨੂੰ ਬਚਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਬੀਤੇ 2 ਦਿਨਾਂ ਤੋਂ ਸੂਬੇ ਭਰ ਦੇ ਲੋਕ ਫਤਿਹ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੇ ਹਨ। [caption id="attachment_304777" align="aligncenter" width="300"]sng 65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ[/caption] ਉਸ ਦੀ ਸਥਿਤੀ ਨੂੰ ਕੈਮਰਿਆਂ ਰਾਹੀਂ ਲਗਾਤਾਰ ਦੇਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਬੱਚੇ ਦੀ ਜ਼ਿੰਦਗੀ ਪ੍ਰਤੀ ਪੂਰੀ ਆਸ ਲਗਾਈ ਬੈਠੀ ਹੈ। ਬੱਚੇ ਨੂੰ ਲਗਾਤਾਰ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਇਕ ਪਾਈਪ ਲਾਈਨ ਰਾਹੀਂ ਕੀਤਾ ਗਿਆ ਹੈ। ਫਤਿਹਵੀਰ ਦੇ ਨਿਕਲਦੇ ਹੀ ਉਸ ਦੇ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਚੰਡੀਗੜ੍ਹ 'ਚ ਇਲਾਜ ਦੇ ਪ੍ਰਬੰਧ ਕਰ ਦਿੱਤੇ ਗਏ ਹਨ। [caption id="attachment_304778" align="aligncenter" width="300"]sng 65 ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਫਤਿਹਵੀਰ ਨੂੰ ਉਡੀਕਦੀਆਂ ਅੱਖਾਂ, ਦੇਖੋ #Live ਤਸਵੀਰਾਂ[/caption] ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ। ਮਾਂ ਉਸ ਦੀਆਂ ਕਿਲਕਾਰੀਆਂ ਸੁਣਨ ਨੂੰ ਬੇਹਾਲ ਹੈ। ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ। -PTC News


Top News view more...

Latest News view more...