7ਵੀਂ ਕਲਾਸ ਦੀ ਵਿਦਿਆਰਥਣ ਨੇ ਅੱਧਖੜ ਉਮਰ ਦੇ ਵਿਅਕਤੀ ਦੀ ਖੋਲ੍ਹੀ ਪੋਲ

7ਵੀਂ ਕਲਾਸ ਦੀ ਵਿਦਿਆਰਥਣ ਨੇ ਅੱਧਖੜ ਉਮਰ ਦੇ ਵਿਅਕਤੀ ਦੀ ਖੋਲ੍ਹੀ ਪੋਲ

7ਵੀਂ ਕਲਾਸ ਦੀ ਵਿਦਿਆਰਥਣ ਨੇ ਅੱਧਖੜ ਉਮਰ ਦੇ ਵਿਅਕਤੀ ਦੀ ਖੋਲ੍ਹੀ ਪੋਲ:12 ਸਾਲਾ ਨਾਬਾਲਿਗਾ ਨਾਲ ਅਸ਼ਲੀਲ ਛੇੜਛਾੜ ਕਰਨ ਦੇ ਮਾਮਲੇ ਵਿਚ ਸਮਾਣਾ ਦੀ ਸਿਟੀ ਪੁਲੀਸ ਨੇ ਇਕ ਅੱਧਖੜ ਉਮਰ ਦੇ ਦੁਕਾਨਦਾਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।7ਵੀਂ ਕਲਾਸ ਦੀ ਵਿਦਿਆਰਥਣ ਨੇ ਅੱਧਖੜ ਉਮਰ ਦੇ ਵਿਅਕਤੀ ਦੀ ਖੋਲ੍ਹੀ ਪੋਲਦੋਸ਼ੀ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਨ ਉਪਰੰਤ ਮਿਲੇ ਹੁਕਮਾਂ ਤੋਂ ਬਾਅਦ ਪੁਲੀਸ ਵੱਲੋਂ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ।ਸਿਟੀ ਥਾਣਾ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਇਕ ਪ੍ਰਾਈਵੇਟ ਸਕੂਲ ਵਿਚ 7ਵੀਂ ਕਲਾਸ ਦੀ ਵਿਦਿਆਰਥਣ ਵੱਲੋਂ ਕਲਮਬੰਦ ਕਰਵਾਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਸ਼ਿਕਾਇਤ ਅਨੁਸਾਰ ਲੜਕੀ ਦੇ ਘਰ ਦੇ ਨੇੜੇ ਦੁਕਾਨ ਕਰਨ ਵਾਲੇ ਸੰਦੀਪ ਨਾਮਕ ਵਿਅਕਤੀ ਵੱਲੋਂ 3 ਦਸੰਬਰ ਦੀ ਸ਼ਾਮ ਟਿਊਸ਼ਨ ਤੋਂ ਵਾਪਸ ਆ ਰਹੀ ਲੜਕੀ ਨੂੰ ਰੋਕ ਵਰਗਲਾ ਕੇ ਅੰਦਰ ਲੈ ਗਿਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗਾ।ਇਸ ਦੌਰਾਨ ਕਿਸੇ ਤਰੀਕੇ ਨਾਲ ਲ਼ੜਕੀ ਬਚ ਕੇ ਘਰ ਆਈ ਤੇ ਸਾਰੀ ਗੱਲ ਆਪਣੇ ਮਾਤਾ-ਪਿਤਾ ਨੂੰ ਦੱਸੀ।7ਵੀਂ ਕਲਾਸ ਦੀ ਵਿਦਿਆਰਥਣ ਨੇ ਅੱਧਖੜ ਉਮਰ ਦੇ ਵਿਅਕਤੀ ਦੀ ਖੋਲ੍ਹੀ ਪੋਲਪਰਿਵਾਰ ਅਨੁਸਾਰ ਲਗਭਗ ਇਕ ਸਾਲ ਪਹਿਲਾਂ ਵੀ ਉਕਤ ਵਿਅਕਤੀ ਵੱਲੋਂ ਲੜਕੀ ਨਾਲ ਛੇੜ-ਛਾੜ ਕੀਤੀ ਗਈ ਸੀ ਪਰ ਧਮਕਾਉਣ ਅਤੇ ਬਦਨਾਮੀ ਕਾਰਨ ਉਹ ਚੁੱਪ ਰਹੇ।ਪੁਲੀਸ ਅਧਿਕਾਰੀ ਅਨੁਸਾਰ ਸਬ-ਇੰਸਪੈਕਟਰ ਰਾਜਵਿੰਦਰ ਕੌਰ ਵੱਲੋਂ ਪੀੜਤ ਲੜਕੀ ਤੋਂ ਪੁੱਛਗਿੱਛ ਅਤੇ ਸਿਵਲ ਹਸਪਤਾਲ ਵਿਚ ਮੈਡੀਕਲ ਜਾਂਚ ਕਰਵਾਉਣ ਉਪਰੰਤ ਪੁਲੀਸ ਨੇ ਦੋਸ਼ੀ ਸੰਦੀਪ ਕੁਮਾਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਆਪਣੀ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews