ਅਟਾਰੀ ਨੇੜਲੀ BSF ਚੈੱਕ ਪੋਸਟ ਮਹਾਵਾ ਕੋਲੋਂ 7 ਕਿੱਲੋ ਹੈਰੋਇਨ ਬਰਾਮਦ
ਦੱਸ ਦਈਏ ਕਿ ਮੰਗਲਵਾਰ ਦੁਪਹਿਰ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਹਵੇਲੀਆਂ ਪਿੰਡ ਨੇੜੇ ਪਾਕਿਸਤਾਨੀ ਡਰੋਨ ਵੀ ਬਰਾਮਦ ਕੀਤਾ ਗਿਆ ਸੀ। ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਹਵੇਲੀਆਂ ਵਿੱਚ ਸਥਿਤ ਬੁਰਜੀ ਨੰਬਰ 124-27,28 ਵਿੱਚ ਤਾਇਨਾਤ ਬੀਐਸਐਫ ਦੀ 71 ਬਟਾਲੀਅਨ ਦੇ ਜਵਾਨਾਂ ਨੇ ਦੁਪਹਿਰ ਕਰੀਬ 12.05 ਵਜੇ ਪਾਕਿਸਤਾਨ ਵੱਲੋਂ ਡਰੋਨ ਨੂੰ ਆਉਂਦਾ ਦੇਖਿਆ। ਬੀਐਸਐਫ ਦੇ ਜਵਾਨਾਂ ਨੇ ਕੰਡਿਆਲੀ ਤਾਰ ਤੋਂ ਪਾਰ (ਭਾਰਤੀ ਖੇਤਰ ਵਿੱਚ) ਡਰੋਨ 'ਤੇ ਫਾਇਰ ਕਰਨ ਦੀ ਕਮਾਨ ਸੰਭਾਲੀ ਹੀ ਸੀ ਕਿ ਅਚਾਨਕ ਬੈਟਰੀ ਡਾਊਨ ਹੋਣ ਕਾਰਨ ਇਹ ਜ਼ਮੀਨ 'ਤੇ ਡਿੱਗ ਗਿਆ।
ਇਸ ਤੋਂ ਬਾਅਦ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਡਰੋਨ ਬਰਾਮਦ ਕੀਤਾ ਗਿਆ। ਲਗਾਤਾਰ ਚਾਰ ਦਿਨਾਂ ਤੱਕ ਫੈਲੀ ਧੁੰਦ ਦੇ ਵਿਚਕਾਰ ਪਹਿਲੀ ਵਾਰ ਦਿਨ ਵੇਲੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਡਰੋਨ ਭੇਜਿਆ ਗਿਆ। ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਡਰੋਨ ਨੌਸ਼ਹਿਰਾ ਢਾਲਾ ਸਰਹੱਦ ’ਤੇ ਸਥਿਤ ਪਿੰਡ ਹਵੇਲੀਆਂ ਦੇ ਵਾਸੀ ਕਿਸਾਨ ਗੁਰਜੀਤ ਸਿੰਘ ਦੇ ਖੇਤਾਂ ਵਿੱਚ ਡਿੱਗਿਆ ਸੀ। ਚੀਨ 'ਚ ਬਣੇ ਇਸ ਛੋਟੇ ਆਕਾਰ ਦੇ ਡਰੋਨ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਰਾਏ ਅਮਾਨਤ ਖਾਂ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮਾਮਲੇ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
-PTC News