ਮੁੱਖ ਖਬਰਾਂ

ਕੋਰੋਨਾ ਦਾ ਵੱਧ ਰਿਹਾ ਕਹਿਰ , ਪੰਜਾਬ ਸਣੇ 70 ਜ਼ਿਲ੍ਹਿਆਂ 'ਤੇ ਮੰਡਰਾਇਆ ਖ਼ਤਰਾ

By Jagroop Kaur -- March 17, 2021 10:03 pm -- Updated:Feb 15, 2021

ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਲਗਾਤਾਰ ਵਧਦੀ ਹੀ ਜਾ ਰਹੀ ਹੈ। ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀa ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2039 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 35 ਦੀ ਕੋਰੋਨਾ ਕਾਰਣ ਮੌਤ ਹੋਈ ਹੈ।

a passenger for a rapid antigen test rat covid-19

ਹੁਣ ਤੱਕ ਰਾਜ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5460889 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਅੱਜ ਸਿਹਤ ਵਿਭਾਗ ਦੇ ਸਚਿਵ ਰਾਜੇਸ਼ ਭੂਸ਼ਨ ਨੇ ਦੱਸਿਆ ਕਿ ਹੁਣ ਤੱਕ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ , ਦੇਸ਼ ਵਿਚ ਪਿਛਲੇ 15 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਵੱਧ ਕੇਸ ਹਨ ਜਿਸ ਨੇ ਡਰ ਵੀ ਵਧਾਇਆ ਹੈ।

ਹੁਣ ਤੱਕ ਦੇ ਸੋਧ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਦਿਨਾਂ 'ਚ 125 ਜ਼ਿਲ੍ਹਿਆਂ 'ਚ ਕੋਰੋਨਾ ਦੇ ਮਾਮਲਿਆਂ 'ਚ 200 ਤੋਂ 500 ਫੀਸਦੀ ਵਧੇ ਹਨ। ਇਸ ਦੇ ਨਾਲ ਹੀ 70 ਜ਼ਿਲ੍ਹਿਆਂ 'ਚ ਹੁਣ ਤੱਕ ਕੋਰੋਨਾ ਦੇ 150 ਫੀਸਦੀ ਮਾਮਲਿਆਂ 'ਚ ਵਾਧਾ ਹੋਇਆ ਹੈ, ਜੋ ਕਿ ਡਰਾਉਣ ਵਾਲੇ ਅੰਕੜੇ ਹਨ ਜਿੰਨਾ ਨੂੰ ਹਲਕੇ 'ਚ ਲੈਣਾ ਸਹੀ ਨਹੀਂ ਹੋਵੇਗਾ। Image

ਉਥੇ ਹੀ ਕੋਰੋਨਾ ਵਾਇਰਸ ਨੂੰ ਲੈਕੇ ਜਿਥੇ ਲੋਕ ਚਿੰਤਤ ਹਨ ਉੱਠ ਹੀ ਕੁਝ ਲੋਕ ਅਣਗਹਿਲੀਆਂ ਵੀ ਵਰਤ ਰਹੇ ਹਨ ਜਿੰਨਾ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਂਸਨ ਵੱਲੋਂ ਸਖ਼ਤਾਈ ਵਰਤੀ ਜਾ ਰਹੀ ਹੈ |ਇਸ ਲਈ ਜਰੂਰੀ ਹੈ ਸਿਹਤ ਵਿਭਾਗ ਅਤੇ ਪ੍ਰਸ਼ਾਂਸਨ ਵੱਲੋਂ ਦਿਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

  • Share