Tue, Apr 23, 2024
Whatsapp

ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ

Written by  Shanker Badra -- July 18th 2020 02:25 PM
ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ

ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ

ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ:ਦਸੂਹਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।  ਹੁਸ਼ਿਆਰਪੁਰ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। [caption id="attachment_418795" align="aligncenter" width="300"] ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ[/caption] ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅੱਜ ਕੋਰੋਨਾ ਕਾਰਨ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ ਪਰ ਮ੍ਰਿਤਕ ਦੀ ਮੌਤ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਬੀਤੇ ਦਿਨ ਕੋਰੋਨਾ ਕਾਰਨ ਮਰੇ ਵਿਅਕਤੀ ਦੀ ਪਛਾਣ ਰਘਵੀਰ ਸਿੰਘ ਪੁੱਤਰ ਰਾਜ ਮੱਲ ਵਾਸੀ ਕਿਰਪਾਲ ਕਾਲੋਨੀ ਨਜ਼ਦੀਕ ਗਊਸ਼ਾਲਾ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਦਾ ਬੀਤੇ ਦਿਨ ਸਿਹਤ ਮਹਿਕਮੇ ਦੀ ਟੀਮ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜ਼ਿਲ੍ਹੇ 'ਚ ਜਿੱਥੇ ਪਾਜ਼ੇਟਿਵ ਕੇਸਾਂ ਦਾ ਅੰਕੜਾ 255 ਤੱਕ ਪਹੁੰਚ ਚੁੱਕਾ ਹੈ, ਉਥੇ ਹੀ ਮੌਤਾਂ ਦੀ ਗਿਣਤੀ 8 ਹੋ ਗਈ ਹੈ। [caption id="attachment_418794" align="aligncenter" width="300"] ਦਸੂਹਾ ਵਿਖੇ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ[/caption] ਇਸ ਸਬੰਧੀ ਸਿਵਲ ਹਸਪਤਾਲ ਦਸੂਹਾ ਦੇ ਐੱਸ.ਐੱਮ.ਓ. ਡਾ. ਦਵਿੰਦਰ ਪੁਰੀ ਅਤੇ ਰੈਪਿਡ ਰਿਸਪਾਂਡ ਟੀਮ ਦੇ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਕਾਰਨ ਮ੍ਰਿਤਕ 70 ਸਾਲਾ ਰਘਵੀਰ ਸਿੰਘ ਸ਼ੂਗਰ ਅਤੇ ਦਿਲ ਦੇ ਰੋਗਾਂ ਦਾ ਮਰੀਜ਼ ਸੀ। ਜਲੰਦਰ ਦੇ ਇਕ ਨਿੱਜੀ ਹਸਪਤਾਲ 'ਚ ਕੁਝ ਦਿਨਾਂ ਤੋ ਇਸ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲ ਜਲੰਧਰ ਤੋਂ ਮਿਲੀ ਸੂਚਨਾਂ ਅਨੁਸਾਰ ਇਸ ਦੀ ਮੌਤ ਹੋਈ ਹੈ ਅਤੇ ਮੌਤ ਤੋਂ ਬਾਅਦ ਇਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜੋ ਕੋਰੋਨਾ ਪਾਜ਼ੀਟਿਵ ਪਾਇਆ ਗਿਆ। ਦੱਸਣਯੋਗ ਹੈ ਕਿ ਮੌਤ ਤੋਂ ਬਾਅਦ ਉਸ ਨੂੰ ਜਲੰਧਰ ਤੋਂ ਦਸੂਹਾ ਵਿਖੇ ਲਿਆਂਦਾ ਗਿਆ, ਜਿਥੇ ਸਿਹਤ ਵਿਭਾਗ ਦੀ ਟੀਮ ਵਲੋਂ ਮ੍ਰਿਤਕ ਵਿਅਕਤੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਰੈਪਿਡ ਰਿਸਪਾਂਸ ਦੀ ਟੀਮ ਮਨਜੀਤ ਸਿੰਘ, ਫਾਰਮਾਸਿਸਟ ਗੌਰਵ ਤੇ ਹੋਰ ਡਾਕਟਰਾਂ ਦੀ ਟੀਮ ਮੌਕੇ 'ਤੇ ਮੌਜੂਦ ਸੀ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਸਸਕਾਰ ਮੌਕੇ ਦੂਰ ਹੀ ਰੱਖਿਆ ਗਿਆ ਤੇ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਵਿਅਕਤੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। -PTCNews


Top News view more...

Latest News view more...