ਕੋਰੋਨਾ ਦੀ ਦੂਜੀ ਲਹਿਰ ‘ਚ ਹੁਣ ਤੱਕ 730 ਡਾਕਟਰਾਂ ਨੇ ਗੁਆਈ ਜਾਨ, ਬਿਹਾਰ ‘ਚ ਸਭ ਤੋਂ ਵਧੇਰੇ ਮੌਤਾਂ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਵਿਚ ਹੁਣ ਤੱਕ 730 ਡਾਕਟਰਾਂ ਦੀ ਮੌਤ ਹੋਈ ਹੈ, ਜਿਸ ਵਿਚੋਂ ਸਭ ਤੋਂ ਵਧੇਰੇ 115 ਡਾਕਟਰਾਂ ਨੇ ਬਿਹਾਰ ਵਿਚ ਜਾਨ ਗੁਆਈ ਹੈ। ਇਸ ਤੋਂ ਬਾਅਦ ਦਿੱਲੀ ਵਿਚ 109 ਡਾਕਟਰਾਂ ਦੀ ਮੌਤ ਹੋਈ ਹੈ। ਇਹ ਜਾਣਕਾਰੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਦਿੱਤੀ ਹੈ।

ਪੜੋ ਹੋਰ ਖਬਰਾਂ: ਮਹਾਰਾਸ਼ਟਰ ‘ਚ ਟਰੱਕ ਪਲਟਿਆ ਤੇ ਪਿੰਡ ਵਾਲਿਆਂ ਨੇ ਲੁੱਟ ਲਏ 70 ਲੱਖ ਦੇ ਟੀਵੀ, ਕੰਪਿਊਟਰ ਤੇ ਮੋਬਾਇਲ

ਆਈ.ਐੱਮ.ਏ. ਮੁਤਾਬਕ ਉੱਤਰ ਪ੍ਰਦੇਸ਼ ਵਿਚ 79, ਆਂਧਰਾ ਪ੍ਰਦੇਸ਼ ਵਿਚ 38 ਤੇ ਤੇਲੰਗਾਨਾ ਵਿਚ 37 ਡਾਕਟਰਾਂ ਦੀ ਮੌਤ ਹੋਈ ਹੈ। ਇਥੇ ਦੱਸਣਯੋਗ ਹੈ ਕਿ ਦੇਸ਼ ਵਿਚ ਵੀ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਜਾਰੀ ਹੈ। ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ ਮਹਾਮਾਰੀ ਦੇ 62,224 ਮਾਮਲੇ ਸਾਹਮਣੇ ਆਏ ਹਨ।

ਪੜੋ ਹੋਰ ਖਬਰਾਂ: ਕੋਰੋਨਾ ਮਰੀਜ਼ ਦੇ ਬੈਗ ‘ਚ ਦਿਖੇ 500 ਰੁਪਏ, ਚੋਰੀ ਕਰਨ ਲਈ ਉਤਾਰ ਦਿੱਤਾ ਮੌਤ ਦੇ ਘਾਟ

ਇਸ ਦੇ ਨਾਲ ਹੀ ਦੇਸ਼ ਵਿਚ ਇਨਫੈਕਟਿਡਾਂ ਦੀ ਗਿਣਤੀ ਵਧਕੇ 2,96,33,105 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਦੌਰਾਨ 2,542 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਕੇ 3,79,573 ਹੋ ਗਈ ਹੈ।

ਪੜੋ ਹੋਰ ਖਬਰਾਂ: ਇੰਡੋਨੇਸ਼ੀਆ ’ਚ ਲੱਗੇ ਭੂਚਾਲ ਦੇ ਝਟਕੇ, ਚਿਤਾਵਨੀ ਜਾਰੀ

-PTC News