Thu, Apr 25, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

Written by  Shanker Badra -- October 05th 2020 12:19 PM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 66 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 1 ਲੱਖ ,ਦੋ ਹਜ਼ਾਰ ਤੋਂ ਪਾਰ ਹੋ ਗਈ ਹੈ। [caption id="attachment_436997" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ[/caption] ਉੱਥੇ ਹੀ ਹੁਣ ਤੱਕ 55.86 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 74,442 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 903 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 66,23,816 ਅਤੇ ਮ੍ਰਿਤਕਾਂ ਦਾ ਅੰਕੜਾ 1,02,685 ਤੱਕ ਪਹੁੰਚ ਗਿਆ ਹੈ। [caption id="attachment_436996" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 55,86,704 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,34,427 ਹੋ ਗਈ ਹੈ। -PTCNews


Top News view more...

Latest News view more...