Advertisment

ਜਲੰਧਰ 'ਚ 80 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ , 4 ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ

author-image
Shanker Badra
Updated On
New Update
ਜਲੰਧਰ 'ਚ 80 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ , 4 ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ
Advertisment
ਜਲੰਧਰ 'ਚ 80 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ , 4 ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 80 ਨਵੇਂ ਮਾਮਲੇ ਸਾਹਮਣੇ ਆਏ ਹਨ। publive-image ਜਲੰਧਰ 'ਚ 80 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ , 4 ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ 80 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 3136 ਤੱਕ ਪਹੁੰਚ ਗਿਆ ਹੈ ਅਤੇ ਮੌਤਾਂ ਦਾ ਅੰਕੜਾ 82 ਤੱਕ ਪਹੁੰਚ ਗਿਆ ਹੈ। publive-image ਸਿਹਤ ਮਹਿਕਮੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਐਤਵਾਰ ਨੂੰ 761 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚੋਂ 34 ਹੋਰਨਾਂ ਨੂੰ ਛੁੱਟੀ ਮਿਲ ਗਈ ਹੈ। ਸਿਹਤ ਮਹਿਕਮੇ ਨੇ ਬੀਤੇ ਦਿਨ 852 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ। publive-image ਜਲੰਧਰ 'ਚ 80 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ , 4 ਲੋਕਾਂ ਦੀ ਕੋਰੋਨਾ ਨਾਲ ਹੋਈ ਮੌਤ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ 'ਚ ਐਤਵਾਰ ਨੂੰ ਕੋਰੋਨਾ ਨਾਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ ,ਇਸ ਦੇ ਨਾਲ ਹੀ ਕੌਂਸਲਰ ਦੇ ਪਰਿਵਾਰ ਦੇ ਤਿੰਨ ਮੈਂਬਰ, ਨਗਰ ਨਿਗਮ ਦੇ ਦੋ ਅਧਿਕਾਰੀ ਤੇ ਮੁਲਾਜ਼ਮ ਤੇ ਸ਼ਾਹਕੋਟ 'ਚ ਯੂਕੋ ਬੈਂਕ ਦੇ ਮੁਲਾਜ਼ਮ ਸਮੇਤ 82 ਲੋਕ ਕੋਰੋਨਾ ਦੀ ਲਪੇਟ 'ਚ ਆ ਗਏ ਸਨ। -PTCNews-
coronavirus jalandhar-coronavirus
Advertisment

Stay updated with the latest news headlines.

Follow us:
Advertisment