ਚੰਡੀਗੜ੍ਹ ‘ਚ 80 ਸਾਲਾ ਔਰਤ ਨਿਕਲੀ ਕੋਰੋਨਾ ਪਾਜ਼ੀਟਿਵ, ਕੁੱਲ ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ

80-year-old tests positive for coronavirus in Chandigarh; UT count crosses 300
ਚੰਡੀਗੜ੍ਹ 'ਚ 80 ਸਾਲਾ ਔਰਤ ਨਿਕਲੀ ਕੋਰੋਨਾ ਪਾਜ਼ੀਟਿਵ, ਕੁੱਲ ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ

ਚੰਡੀਗੜ੍ਹ ‘ਚ 80 ਸਾਲਾ ਔਰਤ ਨਿਕਲੀ ਕੋਰੋਨਾ ਪਾਜ਼ੀਟਿਵ, ਕੁੱਲ ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ:ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਚੰਡੀਗੜ੍ਹ ਸ਼ਹਿਰ ‘ਚ ਵੀਰਵਾਰ ਨੂੰ 80 ਸਾਲ ਦੀ ਇਕ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਹ ਔਰਤ ਬਾਪੂਧਾਮ ਦੀ ਰਹਿਣ ਵਾਲੀ ਹੈ, ਜਿਸ ਨੂੰ ਇਲਾਜ ਲਈ ਸੈਕਟਰ-16 ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਉੱਥੇ ਹੀ ਚੰਡੀਗੜ੍ਹ ‘ਚ ਬੁੱਧਵਾਰ ਨੂੰ ਸੈਕਟਰ 21 ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਹ ਨੌਜਵਾਨ ਹਾਲ ਹੀ ‘ਚ ਦਿੱਲੀ ਤੋਂ ਆਇਆ ਸੀ। ਹਾਲਾਂਕਿ ਇਸ ਕੇਸ ਨੂੰ ਸਿਹਤ ਵਿਭਾਗ ਨੇ ਚੰਡੀਗੜ੍ਹ ਦੇ ਕੋਰੋਨਾ ਅੰਕੜਿਆਂ ‘ਚ ਨਹੀਂ ਜੋੜਿਆ ਹੈ। ਸ਼ਹਿਰ ਵਿਚ ਹੁਣ ਤੱਕ ਕੋਰੋਨਾ ਨਾਲ ਚਾਰ ਮੌਤਾਂ ਹੋ ਚੁੱਕੀਆਂ ਹਨ।

ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 302 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 83 ਤੱਕ ਪੁੱਜ ਗਈ ਹੈ। ਚੰਡੀਗੜ੍ਹ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਆਪਣੀ ਨੀਤੀ ਬਦਲ ਦਿੱਤੀ ਹੈ। ਹੁਣ ਲੱਛਣ ਰਹਿਤ ਕੋਰੋਨਾ ਮਰੀਜ਼ਾਂ ਨੂੰ ਘਰ ‘ਚ ਵੀ ਇਕਾਂਤਵਾਸ ਕੀਤਾ ਜਾ ਸਕੇਗਾ।
-PTCNews